19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 21-07-2025
ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ (ਪੀ.ਪੀ.ਪੀ.ਐੱਫ਼.) ਆਉਣ ਵਾਲੇ ਮਾਨਸੂਨ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਉਭਾਰਨ ਲਈ ਸੂਬੇ ਦੇ ਸਮੂਹ ਸੰਸਦ ਮੈਂਬਰਾਂ ਨੂੰ ਮੁਲਾਜ਼ਮਾਂ ਦੇ ਮਾਸ ਡੈਪੂਟੇਸ਼ਨਾਂ ਨਾਲ ਮੰਗ ਪੱਤਰ ਦੇਵੇਗਾ | ਸੂਬਾ ਕਨਵੀਨਰ ਅਤਿੰਦਰਪਾਲ ਸਿੰਘ, ਜ਼ੋਨ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ, ਇੰਦਰ ਸੁਖਦੀਪ ਸਿੰਘ ਓਢਰਾ, ਦਲਜੀਤ ਸਫ਼ੀਪੁਰ, ਜਸਵੀਰ ਸਿੰਘ ਭੰਮਾਂ ਅਤੇ ਡੀ.ਐੱਮ.ਐੱਫ਼. ਆਗੂ ਮਨਜੀਤ ਸਿੰਘ ਦਸੂਹਾ ਨੇ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਲਗਪਗ ਤਿੰਨ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਦੇ ਇੱਕ ਵੀ ਮੁਲਾਜ਼ਮ ਤੇ ਹਕੀਕੀ ਰੂਪ ਵਿੱਚ ਪੁਰਾਣੀ ਪੈਨਸ਼ਨ ਲਾਗੂ ਨਹੀਂ ਹੋਈ ਅਤੇ ਨਾ ਹੀ ਕਿਸੇ ਮੁਲਾਜ਼ਮ ਦਾ ਜੀ.ਪੀ.ਐੱਫ਼. ਖਾਤਾ ਖੋਲਿ੍ਹਆ ਗਿਆ ਹੈ | ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਤੋਂ ਲਗਪਗ ਕਿਨਾਰਾ ਕਰ ਚੁੱਕੀ ਹੈ, ਉਥੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਰਾਣੀ ਪੈਨਸ਼ਨ ਖਿਲਾਫ ਹਮਲਾਵਰ ਰੁਖ਼ ਲਗਾਤਾਰ ਜਾਰੀ ਹੈ | ਇਸ ਮੌਕੇ ਅਗਲੇਰੇ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਨਵੀਨਰ ਗੁਰਜਿੰਦਰ ਸਿੰਘ ਮੰਝਪੁਰ, ਜਨਰਲ ਸਕੱਤਰ ਬਲਜੀਤ ਸਿੰਘ ਮਹਿਮੋਵਾਲ, ਵਿੱਤ ਸਕੱਤਰ ਨੰਦ ਰਾਮ ਅਤੇ ਜੁਆਇੰਟ ਸਕੱਤਰ ਬਲਕਾਰ ਸਿੰਘ ਪੁਰੀਕਾ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵੱਲੋਂ ਆਉਣ ਵਾਲੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਉਭਾਰਨ ਲਈ ਸੂਬੇ ਦੇ ਸੰਸਦ ਮੈਂਬਰਾਂ ਨੂੰ ਮਾਸ ਡੈਪੂਟੇਸ਼ਨਾਂ ਨਾਲ ਮੰਗ ਪੱਤਰ ਦਿੱਤੇ ਜਾਣਗੇ | ਇਸ ਮੌਕੇ ਸੁਖਦੇਵ ਡਾਨਸੀਵਾਲ, ਪ੍ਰਵੀਨ ਸ਼ੇਰਪੁਰ, ਮਨਜੀਤ ਸਿੰਘ ਸੈਣੀ, ਅਸ਼ਨੀ ਕੁਮਾਰ, ਜਸਵਿੰਦਰ ਝਿੰਗੜ, ਜਰਨੈਲ ਡਘਾਮ, ਪ੍ਰਦੀਪ ਗੁਰੂ, ਰਜਿੰਦਰ ਹੇਜਮਾਂ, ਵਰਿੰਦਰ ਸੈਣੀ, ਰੇਸ਼ਮ ਸਿੰਘ ਧੁੱਗਾ, ਬਲਜਿੰਦਰ ਸਹੋਤਾ, ਜਸਮੀਤ ਸਿੰਘ, ਬਲਬੀਰ ਸਿੰਘ ਧਾਮੀ, ਸੰਜੀਵ ਕਲਸੀ, ਪਰਮਜੀਤ ਸਿੰਘ, ਹਰਿੰਦਰ ਸੁਮਨ, ਕਰਨੈਲ ਸਿੰਘ, ਮਨਜੀਤ ਬਾਬਾ ਅਤੇ ਅਜੇ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਕਾਲਜ 'ਚ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ <br/> ਅਗਲੀ ਖ਼ਬਰ ਬੰਗਾ ਸ਼ਹਿਰ ਦੇ ਮੁੱਖ ਬਾਜ਼ਾਰ 'ਚ ਧਰਤੀ 'ਤੇ ਲੱਗਾ ਬਿਜਲੀ ਦਾ ਟਰਾਂਸਫਾਰਮਰ ਉੱਚਾ ਚੁੱਕ ਕੇ ਲਗਾਉਣ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।