19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਰਕਾਰੀ ਕਾਲਜ 'ਚ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ <br/>

ਅਜੀਤ ਡੈਸਕ 21-07-2025
ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਕਾਲਜ ਦੇ ਪਿ੍ੰ: ਗੁਰਮੀਤ ਸਿੰਘ ਦੀ ਅਗਵਾਈ 'ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਅਤੇ ਵਾਇਸ ਪਿ੍ੰਸੀਪਲ ਪੋ੍ਰ. ਵਿਜੇ ਕੁਮਾਰ ਦੇ ਸਹਿਯੋਗ ਨਾਲ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਫੈਲਾਉਂਦੇ ਹੋਏ ਸੈਮੀਨਾਰ, ਪੋਸਟਰ ਬਣਾਉਣ, ਸਹੁੰ ਚੁੱਕ ਅਤੇ ਰੈਲੀ ਕੱਢਣ ਸਬੰਧੀ ਪ੍ਰੋਗਰਾਮ ਕਰਵਾਏ ਗਏ | ਪ੍ਰੋ. ਵਿਜੇ ਕੁਮਾਰ ਨੇ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਿਹੜਾ ਧੂੰਆ ਇਸ ਨੂੰ ਸਾੜਨ ਨਾਲ ਨਿਕਲਦਾ ਹੈ ਉਹ ਇਨਸਾਨਾਂ ਨੂੰ ਬਿਮਾਰ ਕਰਦਾ ਹੈ ਅਤੇ ਮੌਤ ਦੇ ਮੂੰਹ ਵਿਚ ਲੈ ਕੇ ਜਾਂਦਾ ਹੈ | ਇਸ ਦੇ ਨਾਲ-ਨਾਲ ਆਸ-ਪਾਸ ਦੀ ਕੁਦਰਤ ਨੂੰ ਵੀ ਨੁਕਸਾਨ ਪਹੰੁਚਦਾ ਹੈ | ਇਸ ਲਈ ਪਰਾਲੀ ਨੂੰ ਕਦੇ ਵੀ ਸਾੜਨਾ ਨਹੀਂ ਚਾਹੀਦਾ ਸਗੋਂ ਸਰਕਾਰੀ ਮਦਦ ਲੈ ਕੇ ਇਸ ਤੋਂ ਆਮਦਨੀ ਪ੍ਰਾਪਤ ਕਰਨੀ ਚਾਹੀਦੀ ਹੈ | ਇਸ ਮੌਕੇ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਵਿਸ਼ੇ ਅਨੁਸਾਰ ਜਾਗਰੂਕਤਾ ਫੈਲਾਈ | ਪ੍ਰੋ. ਵਿਜੇ ਕੁਮਾਰ ਨੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਹੰੁ ਚੁਕਾਈ ਕਿ ਉਹ ਪਰਾਲੀ ਪ੍ਰਤੀ ਆਪਣੇ ਬਣਦੇ ਫ਼ਰਜ਼ ਨੂੰ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਦੂਜਿਆਂ ਨੂੰ ਨਿਭਾਉਣ ਲਈ ਵੀ ਪ੍ਰੇਰਿਤ ਕਰਨਗੇ | ਇਸ ਮੌਕੇ ਕਾਲਜ ਸਟਾਫ਼ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਡੇਂਗੂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਸਫ਼ਾਈ ਰੱਖੋ-ਰਾਜੀਵ ਬੀ.ਈ.ਈ, ਰੋਮੀ <br/> ਅਗਲੀ ਖ਼ਬਰ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।