19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਡੇਂਗੂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਸਫ਼ਾਈ ਰੱਖੋ-ਰਾਜੀਵ ਬੀ.ਈ.ਈ, ਰੋਮੀ <br/>

ਅਜੀਤ ਡੈਸਕ 21-07-2025
ਪੱਸੀ ਕੰਢੀ, 20 ਜੁਲਾਈ (ਜਗਤਾਰ ਸਿੰਘ ਰਜਪਾਲਮਾ)- ਐਸ.ਐਮ.ਓ. ਡਾਕਟਰ ਸੰਦੀਪ ਕੌਰ ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਅਗਵਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ 'ਐਂਟੀ ਡੇਂਗੂ ਮੰਥ' ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਰਾਜੀਵ ਕੁਮਾਰ ਬੀ.ਈ.ਈ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਡੇਂਗੂ ਦਾ ਬੁਖ਼ਾਰ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੰੁਦਾ ਹੈ | ਤੇਜ਼ ਬੁਖ਼ਾਰ, ਸਿਰ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਜੀ ਕੱਚਾ ਹੋਣਾ ਅਤੇ ਉਲਟੀਆਂ, ਹਾਲਤ ਖ਼ਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿ੍ਹਆਂ ਵਿਚੋਂ ਖ਼ੂਨ ਵਗਣਾ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ ਇਸ ਦੇ ਮੁੱਖ ਲੱਛਣ ਹਨ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਬਾਰੇ ਦੱਸਿਆ ਕਿ ਕੱਪੜੇ ਅਜਿਹੇ ਪਹਿਨੋ ਕਿ ਮੱਛਰ ਕੱਟ ਨਾ ਸਕੇ, ਗਮਲਿਆਂ, ਕੂਲਰਾਂ ਤੇ ਫ਼ਰਿਜਾਂ ਦੀਆਂ ਬੈਕ ਟਰੇਆਂ ਨੂੰ ਹਫ਼ਤੇ ਦੇ ਸ਼ੁੱਕਰਵਾਰ ਨੂੰ ਜ਼ਰੂਰ ਸਾਫ਼ ਕਰੋ | ਘਰਾਂ ਦੇ ਆਲੇ-ਦੁਆਲੇ ਟੋਇਆਂ ਨੂੰ ਮਿੱਟੀ ਨਾਲ ਭਰ ਦੇਣਾ ਚਾਹੀਦਾ ਹੈ ਤਾਂ ਜੋ ਪਾਣੀ ਉਨ੍ਹਾਂ ਵਿਚ ਇਕੱਠਾ ਨਾ ਹੋ ਸਕੇ | ਡੇਂਗੂ ਬੁਖ਼ਾਰ ਦਾ ਟੈੱਸਟ ਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ | ਇਸ ਸਮੇਂ ਰਾਜੀਵ ਕੁਮਾਰ ਬੀ.ਈ.ਈ. ਸਿਹਤ ਕਰਮਚਾਰੀ ਰਾਜੀਵ ਰੋਮੀ, ਕਮਲੇਸ਼ ਦੇਵੀ ਏ.ਐਨ.ਐਮ., ਨੀਸ਼ਾ ਦੇਵੀ ਪੰਚ, ਮਦਨ ਲਾਲ ਪੰਚ, ਬਲਵੀਰ ਕੌਰ, ਜੀਵਨ ਜੋਤੀ, ਕਿ੍ਸ਼ਨਾ ਦੇਵੀ, ਅਨੀਤਾ ਦੇਵੀ (ਆਸ਼ਾ ਵਰਕਰ) ਅਤੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਜੀਵਨ ਜਾਗਿ੍ਤੀ ਮੰਚ ਤੇ ਪੀ. ਐੱਨ. ਬੀ. ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ <br/> ਅਗਲੀ ਖ਼ਬਰ ਸਰਕਾਰੀ ਕਾਲਜ 'ਚ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।