28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਭਾਕਿਯੂ ਕਾਦੀਆਂ ਦੀ ਮੀਟਿੰਗ ਪ੍ਰਧਾਨ ਧੁੱਗਾ ਦੀ ਅਗਵਾਈ 'ਚ ਹੋਈ <br/>

ਅਜੀਤ ਡੈਸਕ 22-07-2025

ਬੁੱਲ੍ਹੋਵਾਲ, 21 ਜੁਲਾਈ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਦੀ ਪ੍ਰਧਾਨਗੀ ਹੇਠ ਪਿੰਡ ਫ਼ਤਹਿਪੁਰ ਜਠੇਰਿਆਂ ਦੇ ਸਥਾਨ ਵਿਖੇ ਹੋਈ | ਇਸ ਮੀਟਿੰਗ ਦੌਰਾਨ ਵੱਖ-ਵੱਖ ਕਿਸਾਨ ਆਗੂਆਂ ਨੇ ਖੇਤੀਬਾੜੀ ਨਾਲ ਜੁੜੀਆਂ ਮੁੱਖ ਸਮੱਸਿਆਵਾਂ 'ਤੇ ਵਿਚਾਰ-ਚਰਚਾ ਕੀਤੀ, ਜਿਸ ਵਿਚ ਖ਼ਾਸ ਤੌਰ 'ਤੇ ਡੀ.ਏ.ਪੀ ਖਾਦ ਅਤੇ ਯੂਰੀਆ ਖਾਦ ਦੀ ਆ ਰਹੀ ਘਾਟ ਬਾਰੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ | ਇਸ ਦੇ ਨਾਲ ਹੀ ਝੋਨੇ ਦੀ ਫ਼ਸਲ ਵਿਚ ਆ ਰਹੇ 'ਬੋਣੇਪਨ' ਨਾਂ ਦੀ ਬਿਮਾਰੀ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਸ ਤੋਂ ਬਚਾਅ ਲਈ ਰਾਹ ਕੱਢਣ ਲਈ ਵਿਚਾਰ-ਵਟਾਂਦਰਾ ਹੋਇਆ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨੇ ਸਰਕਾਰ ਵਲੋਂ ਲੈਂਡ ਪੂਲਿੰਗ ਦੇ ਨਾਂਅ 'ਤੇ ਕਿਸਾਨਾਂ ਦੀ ਜ਼ਮੀਨ ਬਿਨਾਂ ਰਜ਼ਾਮੰਦੀ ਅਕਵਾਇਰ ਕਰਨ ਦੀ ਤਿੱਖੇ ਸ਼ਬਦਾਂ ਵਿਚ ਨਿੰਦਾ ਕੀਤੀ | ਇਸ ਮੀਟਿੰਗ ਦੌਰਾਨ ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਡਡਿਆਣਾ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਧਾਰੀਵਾਲ, ਮੁੱਖ ਸਲਾਹਕਾਰ ਕੁਲਵੀਰ ਸਿੰਘ ਬੈਂਸ, ਵਿੱਤ ਸਕੱਤਰ ਪਰਮਿੰਦਰ ਸਿੰਘ ਸੱਜਣ, ਮੀਤ ਪ੍ਰਧਾਨ ਤਰਲੋਕ ਸਿੰਘ ਮਨੀ, ਸਲਾਹਕਾਰ ਸਰਨਾਗਰ ਸਿੰਘ, ਸਕੱਤਰ ਹਰਦੀਪ ਸਿੰਘ, ਪ੍ਰੈਸ ਸਕੱਤਰ ਰਵਿੰਦਰ ਸਿੰਘ ਧਾਲੀਵਾਲ, ਮਾਸਟਰ ਉਮ ਸਿੰਘ ਸਟਿਆਣਾ, ਗੁਰਵਿੰਦਰ ਸਿੰਘ ਬਲਾਕ ਪ੍ਰਧਾਨ-1, ਪਰਮਿੰਦਰ ਸਿੰਘ ਬਲਾਕ ਪ੍ਰਧਾਨ ਟਾਂਡਾ, ਲਖਵੀਰ ਸਿੰਘ ਬਲਾਕ ਪ੍ਰਧਾਨ ਹਾਜੀਪੁਰ, ਪਰਮਜੀਤ ਸਿੰਘ ਸੋਢੀ ਬਲਾਕ ਪ੍ਰਧਾਨ ਭੂੰਗਾ, ਗਗਨਦੀਪ ਸਿੰਘ ਬਲਾਕ ਪ੍ਰਧਾਨ ਮਾਹਿਲਪੁਰ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ <br/> ਅਗਲੀ ਖ਼ਬਰ ਅਰਪਨ ਲਿਖਾਰੀ ਸਭਾ ਦੀ ਇਕੱਤਰਤਾ ਸਮੇਂ ਲੇਖਕਾਂ ਨੇ ਆਪਣੇ-ਆਪਣੇ ਤਜ਼ਰਬੇ ਕੀਤੇ ਸਾਂਝੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।