ਤਲਵਾੜਾ, 21 ਜੁਲਾਈ (ਐਚ.ਐਸ.ਮਿੱਠੂ)- ਥਾਣਾ ਮੁਖੀ ਸਤਪਾਲ ਸਿੰਘ ਦੀ ਅਗਵਾਈ ਹੇਠ ਤਲਵਾੜਾ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਮੁਖੀ ਸਤਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸਿਕੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਵਿਸ਼ਾਲ ਕੁਮਾਰ ਪੁੱਤਰ ਰਜਿੰਦਰ ਕੁਮਾਰ ਵਾਸੀ ਹਲੇੜ, ਸਾਹਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਭੰਬੋਤਾੜ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਪਾਸੋਂ 2 ਚੋਰੀ ਦੇ ਮੋਟਰਸਾਈਕਲ ਮਾਰਕਾ ਸਪਲੈਂਡਰ ਬਰਾਮਦ ਕੀਤੇ ਗਏ | ਜਿਨ੍ਹਾਂ ਪਾਸੋਂ ਗਹਿਰਾਈ ਨਾਲ ਪੁੱਛਗਿੱਛ ਕਰਕੇ ਹੋਰ ਵੀ ਕੀਤੀਆਂ ਚੋਰੀਆਂ ਬਾਰੇ ਵੀ ਪਤਾ ਲਗਾਇਆ ਜਾਵੇਗਾ | ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ <br/>
ਅਜੀਤ ਡੈਸਕ
22-07-2025