ਹਾਜੀਪੁਰ, 21 ਜੁਲਾਈ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ਦੇ ਅਧੀਨ ਆਉਂਦੇ ਪਾਵਰ ਹਾਊਸ ਨੰਬਰ ਦੋ ਦੇ ਗੇਟਾਂ 'ਚੋਂ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ 3 ਵਜੇ ਦੇ ਕਰੀਬ ਪਾਵਰ ਹਾਊਸ ਨੰਬਰ ਦੋ ਦੇ ਗੇਟਾਂ 'ਚੋਂ ਇੱਕ ਨੌਜਵਾਨ, ਜਿਸ ਦੀ ਉਮਰ ਕਰੀਬ 28 ਸਾਲ ਹੈ ਦੀ ਲਾਸ਼ ਮਿਲੀ ਹੈ | ਜਿਸ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਖੁਣ ਖੁਣ ਕਲਾਂ ਥਾਣਾ ਦਸੂਹਾ ਵਜੋਂ ਹੋਈ ਹੈ | ਹਾਜੀਪੁਰ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਰੱਖਿਆ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |