ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ)-ਮਾਊਾਟ ਕਾਰਮਲ ਸੀਨੀਅਰ ਸੈਕੰਡਰੀ ਸਕੂਲ ਕੱਕੋਂ ਵਿਖੇ ਚੌਥੀ ਜਮਾਤ 'ਚ ਪੜ੍ਹਦੀ ਵਿਦਿਆਰਥਣ ਅਵੰਤਿਕਾ ਸਿੰਘ ਪੁੱਤਰੀ ਰਾਮੇਸ਼ ਕੁਮਾਰ ਨੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਰਹੀਮਪੁਰ ਮੰਡੀ ਵਿਖੇ ਹੋਈ ਜ਼ਿਲ੍ਹਾ ਹੁਸ਼ਿਆਰਪੁਰ ਕਰਾਟੇ-ਡੂ-ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕਰਦੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਰਾਮੇਸ਼ ਕੁਮਾਰ ਤੇ ਅੰਜਨਾ ਰਾਣੀ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਕਿਊ-ਰਿਨ-ਸ਼ੁਟੂਕੈਨ ਕਰਾਟੇ ਅਕੈਡਮੀ ਵਲੋਂ ਪੰਜਾਬ ਉਲੰਪਿਕਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ ਸੀ, ਜਿਸ 'ਚ ਉਨ੍ਹਾਂ ਦੀ ਬੱਚੀ ਅਵੰਤਿਕਾ ਸਿੰਘ ਨੇ ਚਾਂਦੀ ਦਾ ਤਗਮਾ ਜਿੱਤ ਕੇ ਉਨ੍ਹਾਂ ਦਾ ਮਾਣ ਵਧਾਇਆ | ਉਨ੍ਹਾਂ ਦੱਸਿਆ ਕਿ ਅਵੰਤਿਕਾ ਸਿੰਘ ਦੀ ਇਸ ਪ੍ਰਾਪਤੀ ਦਾ ਸਿਹਰਾ ਉਸ ਦੇ ਕੋਚ ਅੰਮਿ੍ਤਪਾਲ ਨੂੰ ਜਾਂਦਾ ਹੈ |