ਬੁੱਲ੍ਹੋਵਾਲ, 21 ਜੁਲਾਈ (ਲੁਗਾਣਾ)-ਚੀਫ਼ ਖ਼ਾਲਸਾ ਦੀਵਾਨ ਸ੍ਰੀ ਅੰਮਿ੍ਤਸਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਵਿਦਿਆਰਥੀ ਮਨਕਰਨ ਸਿੰਘ ਨੇ ਜ਼ਿਲ੍ਹਾ ਹੁਸ਼ਿਆਰਪੁਰ ਕਰਾਟੇ-ਡੂ ਚੈਂਪੀਅਨਸ਼ਿਪ 'ਚੋਂ ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਹਰਕੀਰਤ ਕੌਰ ਨੇ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਮਨਕਰਨ ਸਿੰਘ ਸਕੂਲ ਦਾ ਪਹਿਲਾ ਹੋਣਹਾਰ ਵਿਦਿਆਰਥੀ ਹੈ ਜਿਸ ਨੇ ਇਸ ਪ੍ਰਤੀਯੋਗਤਾ ਵਿਚ ਮੈਡਲ ਹਾਸਿਲ ਕਰਕੇ ਸਕੂਲ ਦੇ ਮਾਣ ਵਿਚ ਵਾਧਾ ਕੀਤਾ ਹੈ | ਇਸ ਦੌਰਾਨ ਸਕੂਲ ਮੈਂਬਰ ਇੰਚਾਰਜ ਉਜਾਗਰ ਸਿੰਘ, ਹਿੰਮਤ ਸਿੰਘ, ਅਵਤਾਰ ਸਿੰਘ ਕਪੂਰ ਨੇ ਮੁਬਾਰਕਬਾਦ ਦਿੰਦੇ ਹੋਏ ਵਿਦਿਆਰਥੀ ਦੀ ਹੌਸਲਾ ਅਫਜਾਈ ਕੀਤੀ |