28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਰੈੱਡ ਕਰਾਸ ਸੁਸਾਇਟੀ ਨੂੰ ਆਰ.ਓ. ਸਿਸਟਮ ਨਾਲ ਲੈਸ 5 ਵਾਟਰ ਕੂਲਰ ਭੇਟ <br/>

ਅਜੀਤ ਡੈਸਕ 22-07-2025
ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੁਧਿਆਣਾ ਬਿਵਰੇਜਿਜ਼ ਕੋਕਾ ਕੋਲਾ ਹੁਸ਼ਿਆਰਪੁਰ ਵਲੋਂ ਲੋਕ ਭਲਾਈ ਲਈ ਇਕ ਮਹੱਤਵਪੂਰਨ ਯੋਗਦਾਨ ਦਿੰਦਿਆਂ 5 ਵਾਟਰ ਕੂਲਰ, ਜੋ ਰਿਵਰਸ ਆਸਮੋਸਿਸ (ਆਰ.ਓ.) ਸਿਸਟਮ ਨਾਲ ਲੈਸ ਹਨ, ਉਨ੍ਹਾਂ ਥਾਵਾਂ 'ਤੇ ਲਗਾਉਣ ਲਈ ਦਾਨ ਕੀਤੇ ਗਏ ਹਨ, ਜਿੱਥੇ ਲੋਕਾਂ ਦੀ ਆਵਾਜਾਈ ਵੱਧ ਹੈ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਲੋੜ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ ਦੱਸਿਆ ਕਿ ਆਪਣੀ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਟੀ (ਸੀ.ਐਸ.ਆਰ) ਤਹਿਤ ਕੋਕਾ ਕੋਲਾ ਨੇ ਵਿੰਗਜ਼ ਪ੍ਰਾਜੈਕਟ ਲਈ ਵੀ ਵਿੱਤੀ ਸਹਾਇਤਾ ਦਿੱਤੀ ਹੈ, ਜਿਸ ਦਾ ਉਦੇਸ਼ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਸ਼ਕਤ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਲਗਭਗ ਪਿਛਲੇ 2 ਸਾਲਾਂ ਤੋਂ ਬਹੁਤ ਵਧੀਆ ਕੰਮ ਕਰ ਰਿਹਾ ਹੈ ਅਤੇ 9 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ 3 ਮਹਿਲਾ ਹੈਲਪਰਾਂ ਦੇ ਸਟਾਫ਼ ਨਾਲ 9000 ਤੋਂ ਵੱਧ ਵਿਦਿਆਰਥੀਆਂ ਨੂੰ ਸਰਵਿਸ ਦੇ ਰਹੇ ਹਨ ਅਤੇ ਇਸ ਪ੍ਰੋਜੈਕਟ ਨੂੰ ਸਟੇਟ ਐਵਾਰਡ ਵੀ ਮਿਲ ਚੁੱਕਾ ਹੈ | ਲੁਧਿਆਣਾ ਬਿਵਰੇਜਿਜ਼ ਕੋਕਾ ਕੋਲਾ ਹੁਸ਼ਿਆਰਪੁਰ ਦੇ ਐਮ.ਡੀ. ਉਪਿੰਦਰ ਗੋਇੰਕਾ ਨੇ ਕਿਹਾ ਕਿ ਸਾਨੂੰ ਇਸ ਪਹਿਲ ਰਾਹੀਂ ਲੋਕਾਂ ਦੀ ਸਹਾਇਤਾ ਕਰਕੇ ਮਾਣ ਮਹਿਸੂਸ ਹੋ ਰਿਹਾ ਹੈ | ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਅਤੇ ਰੈੱਡ ਕਰਾਸ ਦੇ ਜੁਆਇੰਟ ਸਕੱਤਰ ਅਦਿੱਤਿਆ ਰਾਣਾ ਵੀ ਮੌਜੂਦ ਸਨ |

ਪਿਛਲੀ ਖ਼ਬਰ ਬੀ.ਐੱਸ.ਸੀ. ਮੈਡੀਕਲ ਫਾਈਨਲ ਸਮੈਸਟਰ ਦੇ ਨਵਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ <br/> ਅਗਲੀ ਖ਼ਬਰ ਭਾਜਪਾ ਸਰਕਾਰ ਹੀ ਸਮਾਜ ਦੇ ਸਾਰੇ ਵਰਗਾਂ ਦਾ ਵਿਕਾਸ ਕਰਵਾਉਣ 'ਚ ਸਮਰੱਥ - ਸ਼ੰਭੂ ਨਾਥ ਭਾਰਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।