28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬੀ.ਐੱਸ.ਸੀ. ਮੈਡੀਕਲ ਫਾਈਨਲ ਸਮੈਸਟਰ ਦੇ ਨਵਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ <br/>

ਅਜੀਤ ਡੈਸਕ 22-07-2025
ਦਸੂਹਾ, 21 ਜੁਲਾਈ (ਅ.ਪ.)- ਕੇ.ਐਮ.ਐੱਸ ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਸੈਸ਼ਨ ਅਪ੍ਰੈਲ 2025 ਦਾ ਨਤੀਜਾ ਘੋਸ਼ਿਤ ਕੀਤਾ ਗਿਆ | ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐੱਸ.ਸੀ. ਮੈਡੀਕਲ ਲੈਬ ਸਾਇੰਸ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ਲੜਕਿਆਂ ਨੇ ਬਾਜ਼ੀ ਮਾਰੀ | ਉਨ੍ਹਾਂ ਕਾਲਜ ਦੀ ਮੈਰਿਟ ਸੂਚੀ 'ਚ ਆਏ ਵਿਦਿਆਰਥੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਪ੍ਰੀਤ ਸਿੰਘ ਸਪੁੱਤਰ ਜਰਨੈਲ ਸਿੰਘ (ਐੱਸ.ਜੀ.ਪੀ.ਏ. 9.32) ਨੇ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਹਰਪ੍ਰੀਤ ਕੌਰ ਸਪੁੱਤਰੀ ਧਰਮ ਚੰਦ (ਐੱਸ.ਜੀ.ਪੀ.ਏ. 9.26) ਨੇ ਦੂਸਰਾ ਸਥਾਨ ਅਤੇ ਪ੍ਰੇਮ ਚੰਦ ਸਪੁੱਤਰ ਸਾਈਾ ਦਾਸ (ਐੱਸ.ਜੀ.ਪੀ.ਏ 8.00) ਨੇ ਤੀਸਰਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ਐੱਚ.ਓ.ਡੀ. ਡਾ. ਰਾਜੇਸ਼ ਕੁਮਾਰ, ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਹਮੇਸ਼ਾ ਵਚਨਬੱਧ ਹੈ | ਇਸ ਮੌਕੇ 'ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਐੱਚ.ਓ.ਡੀ. ਡਾ. ਰਾਜੇਸ਼ ਕੁਮਾਰ ਨੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤ | ਇਸ ਮੌਕੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ 'ਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਫੈਕਲਟੀ ਮੈਂਬਰ ਜਗਰੂਪ ਕੌਰ, ਆਰਤੀ ਸ਼ਰਮਾ, ਰਾਮ ਚੰਦ, ਨਿਕਿਤਾ ਠਾਕੁਰ, ਕੋਮਲਪ੍ਰੀਤ ਕੌਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਚਿੰਤਪੁਰਨੀ ਮੇਲਾ : 100 ਫ਼ੀਸਦੀ ਪਲਾਸਟਿਕ-ਮੁਕਤ ਬਣਾਉਣ ਦੀ ਪਹਿਲ-ਡੀ.ਸੀ <br/> ਅਗਲੀ ਖ਼ਬਰ ਰੈੱਡ ਕਰਾਸ ਸੁਸਾਇਟੀ ਨੂੰ ਆਰ.ਓ. ਸਿਸਟਮ ਨਾਲ ਲੈਸ 5 ਵਾਟਰ ਕੂਲਰ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।