ਹਰਿਆਣਾ, 21 ਜੁਲਾਈ (ਹਰਮੇਲ ਸਿੰਘ ਖੱਖ)-ਭਾਈ ਘਨੱਈਆ ਜੀ ਨਿਸ਼ਕਾਮ ਸੇਵਕ ਸੁਸਾਇਟੀ ਹਰਿਆਣਾ ਵਲੋਂ ਨਸ਼ਿਆਂ ਖ਼ਿਲਾਫ਼ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਮੱਦੇਨਜ਼ਰ ਜਾਗਰੂਕਤਾ ਮੁਹਿੰਮ ਦਾ ਆਗਾਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਬਾਜ਼ੀਦ ਵਿਖੇ ਸਿੱਖ ਵੈੱਲਫੇਅਰ ਸੁਸਾਇਟੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲਾਚੋਵਾਲ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ, ਜਿਸ 'ਚ ਗਿਆਨੀ ਜਸਵਿੰਦਰ ਸਿੰਘ ਪਰਮਾਰ ਸਰਪ੍ਰਸਤ, ਹਰਜੀਤ ਸਿੰਘ ਨੰਗਲ ਪ੍ਰਧਾਨ, ਡਾ. ਹਰਜਿੰਦਰ ਸਿੰਘ ਓਬਰਾਏ, ਜਸਪਾਲ ਸਿੰਘ ਚੱਕ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਪਿ੍ੰਸੀਪਲ ਜਤਿੰਦਰ ਸਿੰਘ ਬਸੀ ਬਾਜ਼ੀਦ ਨੇ ਕਿਹਾ ਕਿ ਉਕਤ ਸੰਸਥਾਵਾਂ ਵਲੋਂ ਨਸ਼ਿਆਂ ਖ਼ਿਲਾਫ਼ ਜੋ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਬਹੁਤ ਵੱਡਾ ਉਪਰਾਲਾ ਹੈ, ਅਸੀਂ ਇਸ ਦਾ ਪੂਰਨ ਤੌਰ 'ਤੇ ਸਹਿਯੋਗ ਕਰਦੇ ਹਾਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾ. ਅਵਤਾਰ ਸਿੰਘ, ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |