29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਛੱਤੀਸਗੜ੍ਹ ਦੀ ਸਰਕਾਰ ਦਾ ਪੁਰਾਣੀ ਪੈਨਸ਼ਨ ਨੂੰ ਬੰਦ ਕਰਨ ਦਾ ਫ਼ੈਸਲਾ ਮੰਦਭਾਗਾ-ਆਗੂ

ਅਜੀਤ ਡੈਸਕ 22-07-2025
ਕੋਟਫ਼ਤੂਹੀ, 21 ਜੁਲਾਈ (ਅਟਵਾਲ)-ਬਲਾਕ ਕੋਟਫ਼ਤੂਹੀ ਦੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਜਨਰਲ ਸਕੱਤਰ ਉਂਕਾਰ ਸਿੰਘ ਅਤੇ ਹਰਮਨੋਜ ਕੁਮਾਰ ਦੀ ਅਗਵਾਈ ਵਿਚ ਕੋਟਫ਼ਤੂਹੀ ਵਿਖੇ ਹੋਈ | ਇਸ ਮੀਟਿੰਗ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਆਗੂ ਪਵਨ ਗੋਇਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਆਪਣੇ ਸੰਬੋਧਨ 'ਚ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਦਬਾਅ ਹੇਠ ਛੱਤੀਸਗੜ੍ਹ ਸਰਕਾਰ ਦਾ ਪੁਰਾਣੀ ਪੈਨਸ਼ਨ ਬੰਦ ਕਰਨ ਦਾ ਫ਼ੈਸਲਾ ਬਹੁਤ ਮੰਦਭਾਗਾ ਹੈ, ਕੇਂਦਰ ਸਰਕਾਰ ਰਾਜਾਂ ਤੇ ਯੂਨੀਫਾਈਡ ਪੈਨਸ਼ਨ ਸਕੀਮ ਜਬਰੀ ਥੋਪ ਰਹੀ ਹੈ, ਜੋ ਕਿ ਮੁਲਾਜ਼ਮਾਂ ਨਾਲ ਧੱਕਾ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਸੁਖਜੀਵਨ ਸਿੰਘ, ਅਜੇ ਕੁਮਾਰ, ਦਵਿੰਦਰ ਡਾਨਸੀਵਾਲ, ਰਾਜ ਕੁਮਾਰ, ਜਾਨਕੀ ਦਾਸ, ਗਗਨਦੀਪ ਸਿੰਘ, ਉਂਕਾਰ ਤਨੂੰਲੀ, ਪਵਨ ਸਿੰਘ, ਪੰਕਜ ਕੁਮਾਰ, ਪਵਨਦੀਪ ਸਿੰਘ, ਸਤਗੁਰੂ ਸਿੰਘ, ਨਰੇਸ਼ ਕੁਮਾਰ, ਇੰਦਰਜੀਤ ਸਿੰਘ, ਸੰਦੀਪ ਕੁਮਾਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡਾਂ ਦੇ ਕੂੜੇਦਾਨਾਂ 'ਤੇ ਲੱਖਾਂ ਰੁਪਏ ਖਰਚੇ, ਪਰ ਨਹੀਂ ਹੋ ਰਿਹਾ ਕੋਈ ਕੰਮ-ਧੀਮਾਨ <br/> ਅਗਲੀ ਖ਼ਬਰ ਨਗਰ ਨਿਗਮ ਵਲੋਂ ਖਾਲੀ ਪਲਾਟ ਮਾਲਕਾਂ ਵਿਰੁੱਧ ਕਾਰਵਾਈ ਸ਼ੁਰੂ-ਕਮਿਸ਼ਨਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।