29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬੀ.ਕੇ.ਯੂ. ਆਜ਼ਾਦ ਵਲੋਂ ਏ.ਡੀ.ਸੀ. ਅਮਰਬੀਰ ਕੌਰ ਭੁੱਲਰ ਨੂੰ ਮੰਗ-ਪੱਤਰ <br/>

ਅਜੀਤ ਡੈਸਕ 22-07-2025
ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਬੀ.ਕੇ.ਯੂ. ਆਜ਼ਾਦ (ਪੰਜਾਬ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਰੜਾ ਦੀ ਅਗਵਾਈ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੂੰ ਮੰਗ ਪੱਤਰ ਭੇਟ ਕੀਤਾ ਗਿਆ | ਇਸ ਮੌਕੇ ਸਹਿਕਾਰੀ ਅਤੇ ਪ੍ਰਾਈਵੇਟ ਮਿੱਲਾਂ ਤੋਂ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੇ ਬਕਾਏ ਦਾ ਭੁਗਤਾਨ ਕਰਨ ਦੀ ਮੰਗ ਦੇ ਨਾਲ ਬਿਆਸ ਦਰਿਆ ਤੋਂ ਜ਼ਰਖੇਜ਼ ਜ਼ਮੀਨ ਨੂੰ ਬਚਾਉਣ ਲਈ ਠੋਕਰਾਂ ਲਗਾਉਣ ਦੀ ਮੰਗ ਕੀਤੀ ਗਈ | ਇਸ ਮੌਕੇ ਅਮਰਜੀਤ ਸਿੰਘ ਰੜਾ ਨੇ ਦੱਸਿਆ ਕਿ ਗੰਨਾ ਸੀਜ਼ਨ 2024-25 ਵਿਚ ਖ਼ਰੀਦ ਸੀਜ਼ਨ ਦੌਰਾਨ ਸਹਿਕਾਰੀ ਮਿੱਲਾਂ ਅਤੇ ਨਿੱਜੀ ਮਿੱਲਾਂ ਨੂੰ ਸਰਕਾਰ ਵਲੋਂ ਮਿਲਣ ਵਾਲੀ 61 ਰੁਪਏ ਪ੍ਰਤੀ ਕੁਇੰਟਲ ਰਾਸ਼ੀ ਨਾ ਮਿਲਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਬਕਾਏ ਰਾਸ਼ੀ ਦੀ ਮੰਗ ਕਰਨ ਦੇ ਨਾਲ-ਨਾਲ ਪਿੰਡ ਰੜਾ ਮੰਡ ਇਲਾਕੇ 'ਚ ਬਿਆਸ ਦਰਿਆ 'ਚ ਪਿਛਲੇ ਵਰਿ੍ਹਆਂ ਦੌਰਾਨ ਆਏ ਹੜ੍ਹਾਂ ਦਾ ਹਵਾਲਾ ਦਿੰਦੇ ਹੋਏ ਆਖਿਆ ਕਿ ਬਿਆਸ ਦਰਿਆ ਦੇ ਪਾਣੀ ਕਾਰਨ ਜ਼ਰਖੇਜ਼ ਜ਼ਮੀਨਾਂ ਨੂੰ ਲਾਏ ਜਾ ਰਹੇ ਖੋਰੇ ਦੀ ਸਮੱਸਿਆ ਦੇ ਹੱਲ ਲਈ ਦਰਿਆ ਕਿਨਾਰੇ ਠੋਕਰਾਂ ਲਾਈਆਂ ਜਾਣ | ਇਸ ਮੌਕੇ ਹਰਪ੍ਰੀਤ ਸਿੰਘ ਸੰਧੂ, ਦਵਿੰਦਰ ਸਿੰਘ ਬਸਰਾ, ਬਲਜੀਤ ਸਿੰਘ ਤੱਗੜ, ਜਸਵਿੰਦਰ ਸਿੰਘ ਮਿਰਜ਼ਾਪੁਰ, ਸਤਪਾਲ ਸਿੰਘ ਬੱਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਤਲਵਾੜਾ ਦਾ 667.50 ਲੱਖ ਦਾ ਬਜਟ ਪਾਸ <br/> ਅਗਲੀ ਖ਼ਬਰ ਪਿੰਡਾਂ ਦੇ ਕੂੜੇਦਾਨਾਂ 'ਤੇ ਲੱਖਾਂ ਰੁਪਏ ਖਰਚੇ, ਪਰ ਨਹੀਂ ਹੋ ਰਿਹਾ ਕੋਈ ਕੰਮ-ਧੀਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।