29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸੇਂਟ ਸੋਲਜਰ ਸਕੂਲ 'ਚ ਸ਼ਤਰੰਜ ਮੁਕਾਬਲਾ ਕਰਵਾਇਆ <br/>

ਅਜੀਤ ਡੈਸਕ 22-07-2025
ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ 'ਕੌਮਾਂਤਰੀ ਸ਼ਤਰੰਜ ਦਿਵਸ' ਮਨਾਇਆ ਗਿਆ | ਇਸ ਸੰਬੰਧੀ ਪਿ੍ੰਸੀਪਲ ਗਗਨਦੀਪ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਅੰਤਰ-ਹਾਊਸ ਸ਼ਤਰੰਜ ਮੁਕਾਬਲੇ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਖੇਡ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸ਼ਤਰੰਜ ਮੁਕਾਬਲੇ ਦੌਰਾਨ ਮੁੰਡਿਆਂ ਅਤੇ ਕੁੜੀਆਂ ਦੀਆਂ ਕੁੱਲ ਚਾਰ ਟੀਮਾਂ ਨੇ ਹਿੱਸਾ ਲਿਆ ਅਤੇ ਸਕੂਲ ਦੇ ਅਧਿਆਪਕਾਂ ਨੇ ਖ਼ੁਦ ਵੀ ਬੱਚਿਆਂ ਨਾਲ ਸ਼ਤਰੰਜ ਖੇਡ ਦਾ ਅਨੰਦ ਮਾਣਿਆ | ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਪਿ੍ੰਸੀਪਲ ਗਗਨਦੀਪ ਸਿੰਘ ਨੇ ਕਿਹਾ ਕਿ ਸ਼ਤਰੰਜ ਸਿਰਫ਼ ਇਕ ਖੇਡ ਨਹੀਂ ਹੈ | ਇਹ ਅਸਲ ਜੀਵਨ 'ਚ ਆਲੋਚਨਾਤਮਿਕ ਸੋਚ, ਸਮੱਸਿਆ ਹੱਲ ਕਰਨ, ਰਣਨੀਤਕ ਯੋਜਨਾਬੰਦੀ, ਸਹੀ ਫ਼ੈਸਲਾ ਲੈਣ ਵਰਗੇ ਗੁਣਾਂ ਦਾ ਵਿਕਾਸ ਵੀ ਕਰਦੀ ਹੈ | ਉਨ੍ਹਾਂ ਕਿਹਾ ਕਿ ਇਸ ਮੁਕਾਬਲੇ 'ਚ ਵਿਦਿਆਰਥੀਆਂ ਦਾ ਹੁੰਗਾਰਾ ਬਹੁਤ ਵਧੀਆ ਰਿਹਾ ਹੈ | ਸਮੂਹ ਸਟਾਫ਼ ਨੇ ਸ਼ਤਰੰਜ ਮੁਕਾਬਲੇ ਨੂੰ ਸਫਲ ਬਣਾਉਣ 'ਚ ਸਹਿਯੋਗ ਦਿੱਤਾ |

ਪਿਛਲੀ ਖ਼ਬਰ ਕਹਾਣੀਕਾਰਾ ਤਿ੍ਪਤਾ ਕੇ. ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਪੂਰੇ ਸਮਾਜ ਨੂੰ ਇਕਜੁੱਟ ਹੋਣ ਦੀ ਲੋੜ- ਡਾ. ਚੱਬੇਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।