03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪੰਜਾਬ ਦੇ ਮੌਜੂਦਾ ਹੜ੍ਹ ਵਾਲੇ ਹਾਲਾਤ ਲਈ ਸੂਬਾ ਸਰਕਾਰ ਜ਼ਿੰਮੇਵਾਰ-ਸੁਖਬੀਰ

ਅਜੀਤ ਡੈਸਕ 02-09-2025
ਮਿਆਣੀ, 1 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪੰਜਾਬ ਦੀ ਸੂਬਾ ਸਰਕਾਰ ਦੀ ਹਰ ਖੇਤਰ 'ਚ ਨਾਕਾਮੀ ਕਰਕੇ ਅੱਜ ਪੰਜਾਬ ਵਾਸੀ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਾਂਡਾ ਦੇ ਬਿਆਸ ਦਰਿਆ ਦੇ ਰੜਾ ਪੁਲ 'ਤੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਸਮੇਂ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਲਖਵਿੰਦਰ ਸਿੰਘ ਲੱਖੀ, ਰਾਜਨਵੀਰ ਸਿੰਘ ਘੁਮਾਣ ਹਲਕਾ ਇੰਚਾਰਜ ਸ੍ਰੀ ਹਰਿਗੋਬਿੰਦਪੁਰ, ਲਖਵਿੰਦਰ ਸਿੰਘ ਟਿੰਮੀ, ਕਿਰਪਾਲ ਸਿੰਘ ਗੇਰਾ, ਸਰਬਜੀਤ ਸਿੰਘ ਮੋਮੀ ਤੇ ਹੋਰ ਲੀਡਰਸ਼ਿਪ ਵੀ ਮੌਜੂਦ ਸੀ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਮੇਂ-ਸਿਰ ਪੁਲੀਆਂ ਤੇ ਡਰੇਨਜ਼ ਦੀ ਸਫ਼ਾਈ ਕੀਤੀ ਹੁੰਦੀ ਤਾਂ ਅੱਜ ਪੰਜਾਬ ਵਾਸੀਆਂ ਨੂੰ ਇਹ ਹਾਲਾਤ ਨਹੀਂ ਦੇਖਣੇ ਪੈਣੇ ਸੀ | ਉਨ੍ਹਾਂ ਕਿਹਾ ਕਿ ਸੂਬੇ 'ਚ ਔਸਤਨ ਤੋਂ ਹੋਈ ਬਾਰਿਸ਼ ਕਰਕੇ ਤੇ ਸਰਕਾਰ ਦੀਆਂ ਨਾਕਾਮੀਆਂ ਕਰਕੇ ਅੱਜ ਪੰਜਾਬ ਦੇ ਵਾਸੀ ਹੜ੍ਹਾਂ ਵਿਚ ਘਿਰੇ ਹੋਏ ਹਨ ਤੇ ਸਮੁੱਚੇ ਪੰਜਾਬ ਦੇ ਬਹੁਤ ਮਾੜੇ ਹਾਲਾਤ ਹਨ | ਇਸ ਮੌਕੇ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਹੀ ਕੋਈ ਨੁਕਸਾਨ ਦੀ ਗਿਰਦਾਵਰੀ ਕਰਕੇ ਪੰਜਾਬ ਵਾਸੀਆਂ ਨੂੰ ਵਿਸ਼ੇਸ਼ ਰਾਹਤ ਪੈਕ 'ਚ ਦਿੱਤੇ ਜਾਣ ਤਾਂ ਜੋ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ |
ਪਿਛਲੀ ਖ਼ਬਰ ਪੱਸੀ ਬੇਟ 'ਚ ਸਮੇਂ ਸਿਰ ਕਾਰਵਾਈ ਕਰਕੇ ਧੁੱਸੀ ਬੰਨ੍ਹ ਨੂੰ ਕੀਤਾ ਸੁਰੱਖਿਅਤ-ਵਿਧਾਇਕ ਘੁੰਮਣ ਅਗਲੀ ਖ਼ਬਰ ਜ਼ਮੀਨ ਖਿਸਕਣ ਕਾਰਨ ਬੰਦ ਹੋਈ ਹੁਸ਼ਿਆਰਪੁਰ-ਊਨਾ ਸੜਕ ਜਿੰਪਾ ਦੇ ਯਤਨਾਂ ਨਾਲ ਹੋਈ ਚਾਲੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।