03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪੱਸੀ ਬੇਟ 'ਚ ਸਮੇਂ ਸਿਰ ਕਾਰਵਾਈ ਕਰਕੇ ਧੁੱਸੀ ਬੰਨ੍ਹ ਨੂੰ ਕੀਤਾ ਸੁਰੱਖਿਅਤ-ਵਿਧਾਇਕ ਘੁੰਮਣ

ਅਜੀਤ ਡੈਸਕ 02-09-2025
ਦਸੂਹਾ, 1 ਸਤੰਬਰ (ਕੌਸ਼ਲ)-ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਦਸੂਹਾ ਦੇ ਪਿੰਡ ਪੱਸੀ ਬੇਟ 'ਚ ਮੀਂਹ ਕਾਰਨ ਧੁੱਸੀ ਬੰਨ੍ਹ ਨੂੰ ਕੁੱਝ ਨੁਕਸਾਨ ਜ਼ਰੂਰ ਹੋਇਆ ਸੀ, ਪਰ ਪ੍ਰਸ਼ਾਸਨ ਤੇ ਪਿੰਡ ਵਾਸੀਆਂ ਦੇ ਸਰਗਰਮ ਸਹਿਯੋਗ ਨਾਲ ਬੰਨ੍ਹ ਨੂੰ ਸੁਰੱਖਿਅਤ ਬਣਾਉਣ ਲਈ ਸਮੇਂ-ਸਿਰ ਕਾਰਵਾਈ ਕੀਤੀ ਗਈ | ਉਨ੍ਹਾਂ ਨੇ ਰਾਧਾ ਸਵਾਮੀ ਸਤਿਸੰਗ ਘਰ, ਭੂਰੀ ਵਾਲੇ ਬਾਬਾ ਜੀ ਦੀ ਸੰਗਤ, ਸਮਾਜਿਕ ਸੰਗਠਨਾਂ, ਪਿੰਡ ਵਾਸੀਆਂ ਅਤੇ ਨੌਜਵਾਨਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਸੰਭਾਵੀ ਖ਼ਤਰੇ ਨੂੰ ਟਾਲਿਆ | ਵਿਧਾਇਕ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਕਿਸੇ ਵੀ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ ਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਵਿਧਾਇਕ ਘੁੰਮਣ ਨੇ ਕਿਹਾ ਕਿ ਉਹ ਹਰ ਸਮੇਂ ਆਪਣੇ ਇਲਾਕੇ ਦੇ ਲੋਕਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਮਦਦ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਤੇ ਸਰਕਾਰ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ |
ਪਿਛਲੀ ਖ਼ਬਰ ਹੁਸ਼ਿਆਰਪੁਰ 'ਚ ਭਾਰੀ ਬਾਰਿਸ਼ ਕਾਰਨ 7 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ 28 ਲੱਖ ਦੀ ਰਾਸ਼ੀ ਕੀਤੀ ਜਾਰੀ ਅਗਲੀ ਖ਼ਬਰ ਪੰਜਾਬ ਦੇ ਮੌਜੂਦਾ ਹੜ੍ਹ ਵਾਲੇ ਹਾਲਾਤ ਲਈ ਸੂਬਾ ਸਰਕਾਰ ਜ਼ਿੰਮੇਵਾਰ-ਸੁਖਬੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।