03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੁਸ਼ਿਆਰਪੁਰ 'ਚ ਭਾਰੀ ਬਾਰਿਸ਼ ਕਾਰਨ 7 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ 28 ਲੱਖ ਦੀ ਰਾਸ਼ੀ ਕੀਤੀ ਜਾਰੀ

ਅਜੀਤ ਡੈਸਕ 02-09-2025
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਹੁਸ਼ਿਆਰਪੁਰ ਵਿਚ ਹੋ ਰਹੀ ਭਾਰੀ ਬਾਰਿਸ਼ ਨੇ ਹਜ਼ਾਰਾਂ ਲੋਕਾਂ ਦੇ ਜੀਵਨ ਨੂੰ ਉਥਲ-ਪੁਥਲ ਕਰ ਦਿੱਤਾ ਹੈ ਅਤੇ ਇਸ ਦੌਰਾਨ 7 ਲੋਕਾਂ ਦੀ ਮੌਤ ਹੋ ਗਈ ਹੈ | ਭਾਰੀ ਮੀਂਹ ਦੇ ਚੱਲਦਿਆਂ ਛੱਤ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਜਦ ਕਿ ਤਿੰਨ ਹੋਰ ਲਗਾਤਾਰ ਬਾਰਿਸ਼ ਕਾਰਨ ਆਏ ਹੜ੍ਹ ਦੇ ਪਾਣੀ 'ਚ ਡੁੱਬ ਗਏ ਸਨ | ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਭਾਵਿਤ ਪਰਿਵਾਰਾਂ ਲਈ ਤੁਰੰਤ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਸੀ, ਜੋ ਕਿ ਕੁੱਲ 28 ਲੱਖ ਰੁਪਏ ਬਣਦੀ ਹੈ | ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਨਿੱਜੀ ਤੌਰ 'ਤੇ ਨੌਗਰਾਈਾ ਪਿੰਡ ਦੇ ਮਿ੍ਤਕ ਸੁਰਮੂ ਮੁਹੰਮਦ ਦੇ ਪਰਿਵਾਰ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਸੌਂਪਿਆ | ਇਸ ਮੌਕੇ ਡਾ. ਰਾਜ ਨੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਤੇ ਸੰਕਟ ਦੀ ਇਸ ਘੜੀ ਵਿਚ ਲੋਕਾਂ ਦੇ ਨਾਲ ਖੜ੍ਹੇ ਹੋਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ | ਡਾ. ਰਾਜ ਨੇ ਆਪਣੇ ਹਲਕੇ ਦੇ ਲੋਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਹ ਆਪਣੇ ਫ਼ੋਨ 'ਤੇ 24 ਘੰਟੇ ਉਪਲਬਧ ਹਨ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਕੇ ਸਥਿਤੀ ਦਾ ਲਗਾਤਾਰ ਧਿਆਨ ਰੱਖ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਨਾਲ ਸਿੱਧੇ ਤੌਰ 'ਤੇ ਸੰਪਰਕ ਕਰ ਸਕਦਾ ਹੈ |
ਪਿਛਲੀ ਖ਼ਬਰ ਬਰਸਾਤ ਕਾਰਨ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਨਾਲ ਠੇਕਾ ਕਰਮਚਾਰੀ ਦੀ ਮੌਤ ਅਗਲੀ ਖ਼ਬਰ ਪੱਸੀ ਬੇਟ 'ਚ ਸਮੇਂ ਸਿਰ ਕਾਰਵਾਈ ਕਰਕੇ ਧੁੱਸੀ ਬੰਨ੍ਹ ਨੂੰ ਕੀਤਾ ਸੁਰੱਖਿਅਤ-ਵਿਧਾਇਕ ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।