03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬਾਬਾ ਮਹਿੰਦਰ ਸਿੰਘ ਦੀ ਯਾਦ 'ਚ ਸ਼ਹੀਦੀ ਸਮਾਗਮ ਕਰਵਾਇਆ

ਅਜੀਤ ਡੈਸਕ 02-09-2025
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸਿੰਘਾਂ ਸ਼ਹੀਦਾਂ (ਗੁਰੂ ਨਾਨਕ ਦਰਬਾਰ) ਮੁਹੱਲਾ ਰਵਿਦਾਸ ਨਗਰ ਹੁਸ਼ਿਆਰਪੁਰ ਵਿਖੇ ਬੱਬਰ ਅਕਾਲੀ ਸ਼ਹੀਦ ਬਾਬਾ ਮਹਿੰਦਰ ਸਿੰਘ ਦੀ ਯਾਦ 'ਚ 102 ਸਾਲਾ ਸ਼ਹੀਦੀ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦੀਵਾਨ ਸਜਾਏ ਗਏ | ਇਸ ਮੌਕੇ ਭਾਈ ਇਕਬਾਲ ਸਿੰਘ ਖ਼ਾਲਸਾ ਹੁਸ਼ਿਆਰਪੁਰ ਵਾਲੇ ਤੇ ਬੱਚਿਆਂ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਸਰਵਣ ਕਰਵਾਇਆ | ਇਸ ਤੋਂ ਪਹਿਲਾਂ ਸਵੇਰੇ 8 ਵਜੇ ਨਿਸ਼ਾਨ ਸਾਹਿਬ ਦਾ ਚੋਲ੍ਹਾ ਸਾਹਿਬ ਬਦਲੀ ਕਰਨ ਦੀ ਸੇਵਾ ਕੀਤੀ ਗਈ | ਇਸ ਮੌਕੇ ਬਾਬਾ ਗੁਰਦੇਵ ਸਿੰਘ ਜਥੇਦਾਰ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ, ਗੁਰੂ ਘਰ ਦੇ ਮੁੱਖ ਸੇਵਾਦਾਰ ਨਿਰਮਲ ਸਿੰਘ, ਕੁਲਵੰਤ ਸਿੰਘ, ਗੁਰਵਿੰਦਰ ਸਿੰਘ, ਗੁਰਪਾਲ ਸਿੰਘ, ਜਸਵੀਰ ਸਿੰਘ, ਸੁਖਵਿੰਦਰ ਕੌਰ, ਗੁਰਦੀਸ਼ ਕੌਰ, ਬਲਜੀਤ ਸਿੰਘ ਰਿਟਾ: ਐਕਸੀਅਨ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਡੁਗਰੀ ਪਿੰਡ ਦਾ ਨੌਜਵਾਨ ਪਾਣੀ ਦੇ ਤੇਜ਼ ਵਹਾਅ 'ਚ ਰੁੜਿ੍ਹਆ ਅਗਲੀ ਖ਼ਬਰ ਡੁਗਰੀ ਪਿੰਡ ਦਾ ਨੌਜਵਾਨ ਪਾਣੀ ਦੇ ਤੇਜ਼ ਵਹਾਅ 'ਚ ਰੁੜਿ੍ਹਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।