04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਭਾਜਪਾ ਆਗੂ ਰਵਿੰਦਰ ਰਵੀ ਸ਼ਿੰਗਾਰੀ ਤੇ ਵਿਵੇਕ ਰਿੰਕਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਹੱਕ 'ਚ ਅੱਗੇ ਆਏ

ਅਜੀਤ ਡੈਸਕ 02-09-2025
ਦਸੂਹਾ, 1 ਸਤੰਬਰ (ਕੌਸ਼ਲ)-ਹਲਕੇ ਦੇ ਕਈ ਪਿੰਡਾਂ ਵਿਚ ਆਈ ਹੜ੍ਹ ਦੀ ਮਾਰ ਨਾਲ ਲੋਕਾਂ ਨੂੰ ਹੋਈ ਵੱਡੀ ਨੁਕਸਾਨ ਨੂੰ ਦੇਖਦਿਆਂ ਭਾਜਪਾ ਆਗੂ ਰਵਿੰਦਰ ਰਵੀ ਸ਼ਿੰਗਾਰੀ ਤੇ ਭਾਜਪਾ ਆਗੂ ਵਿਵੇਕ ਰਿੰਕਾ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਹਮਦਰਦੀ ਜਤਾਉਂਦੇ ਹੋਏ, ਉਨ੍ਹਾਂ ਦੇ ਹਿਤ ਲਈ ਵੱਡਾ ਕਦਮ ਚੁੱਕਿਆ ਗਿਆ | ਦੋਵੇਂ ਆਗੂਆਂ ਨੇ ਹੜ੍ਹ ਕਾਰਨ ਬੇਘਰ ਹੋਏ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਰਵਿੰਦਰ ਰਵੀ ਸ਼ਿੰਗਾਰੀ ਨੇ ਕਿਹਾ ਕਿ ਹੜ੍ਹ ਨਾਲ ਲੋਕਾਂ ਦੇ ਘਰ, ਫ਼ਸਲਾਂ ਤੇ ਰੋਜ਼ਗਾਰ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਰਾਸ਼ੀ, ਮੁਫ਼ਤ ਰਾਸ਼ਨ ਅਤੇ ਦਵਾਈਆਂ ਦੀ ਸੁਵਿਧਾ ਦਿੱਤੀ ਜਾਵੇ | ਇਸ ਦੇ ਨਾਲ-ਨਾਲ, ਫ਼ਸਲਾਂ ਨੂੰ ਹੋਏ ਨੁਕਸਾਨ ਦੀ ਗਿਣਤੀ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਵੀ ਜਲਦ ਮਿਲਣਾ ਚਾਹੀਦਾ ਹੈ | ਭਾਜਪਾ ਆਗੂ ਵਿਵੇਕ ਰਿੰਕਾ ਨੇ ਵੀ ਆਪਣੇ ਸੰਬੋਧਨ ਵਿਚ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ | ਭਾਜਪਾ ਵਰਕਰ ਲੋਕਾਂ ਦੀ ਸਹਾਇਤਾ ਲਈ ਘਰ-ਘਰ ਪਹੁੰਚ ਰਹੇ ਹਨ ਅਤੇ ਖਾਣ-ਪੀਣ, ਕੱਪੜੇ ਅਤੇ ਦਵਾਈਆਂ ਮੁਹੱਈਆ ਕਰਵਾ ਰਹੇ ਹਨ | ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਆਵਾਜ਼ ਹਰੇਕ ਪੱਧਰ ਤੱਕ ਪਹੁੰਚਾਈ ਜਾਵੇਗੀ ਤੇ ਉਨ੍ਹਾਂ ਦੇ ਹੱਕ ਲਈ ਸੰਘਰਸ਼ ਜਾਰੀ ਰਹੇਗਾ | ਦੋਵੇਂ ਆਗੂਆਂ ਨੇ ਅਪੀਲ ਕੀਤੀ ਕਿ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕੈਂਪ ਲਗਾ ਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਿਹਾਇਸ਼ ਦੇਵੇ, ਬਿਮਾਰੀਆਂ ਤੋਂ ਬਚਾਅ ਲਈ ਸਾਫ਼ ਪਾਣੀ ਅਤੇ ਦਵਾਈਆਂ ਦੀ ਸਹੂਲਤ ਯਕੀਨੀ ਬਣਾਏ |
ਪਿਛਲੀ ਖ਼ਬਰ ਜੇ. ਸੀ. ਡੀ. ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੋਰਾਂਵਾਲੀ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।