04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਨਵੇਂ ਅਕਾਲੀ ਦਲ ਨੰੂ ਸਮੂਹ ਪੰਥ ਦਰਦੀਆਂ ਅਤੇ ਪੰਜਾਬੀਆਂ ਨੇ ਮਾਨਤਾ ਦਿੱਤੀ- ਇਆਲੀ, ਵਡਾਲਾ

ਅਜੀਤ ਡੈਸਕ 02-09-2025
ਟਾਂਡਾ ਉੜਮੁੜ, 1 ਸਤੰਬਰ (ਦੀਪਕ ਬਹਿਲ)- ਸੀਨੀਅਰ ਅਕਾਲੀ ਆਗੂ ਅਤੇ ਸਮਾਜ ਸੇਵਕ ਮਨਜੀਤ ਸਿੰਘ ਦਸੂਹਾ ਵਲੋਂ ਗ੍ਰੇਟ ਪੰਜਾਬ ਸੈਲੀਬਰੇਸ਼ਨ ਵਿਖੇ ਖੋਲ੍ਹੇ ਗਏ ਨਵੇਂ ਕਾਰੋਬਾਰ ਦੇ ਉਦਘਾਟਨ ਸਮਾਗਮ 'ਚ ਸ਼ਾਮਿਲ ਹੋਣ ਲਈ ਟਾਂਡਾ ਪੁੱਜੇ | ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਭਰਤੀ ਕਮੇਟੀ ਦੇ ਪੰਜ ਮੈਂਬਰੀ ਕਮੇਟੀ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਪ੍ਰੀਤ ਇਆਲੀ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਜਥੇਬੰਦੀ ਦੇ ਪੰਥਕ ਏਜੰਡੇ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਹੜ੍ਹਾਂ ਦੀ ਸਥਿਤੀ ਅਤੇ ਤਰਨ ਤਾਰਨ ਦੀ ਜ਼ਿਮਨੀ ਚੋਣ ਬਾਰੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਕੁਦਰਤੀ ਆਫ਼ਤ ਨਾਲੋਂ ਵੱਧ ਸਰਕਾਰਾਂ ਦੀ ਨਾਕਾਮੀ ਦਾ ਸਿੱਟਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਵੱਲੋਂ ਡੈਮਾਂ ਦੇ ਪਾਣੀ ਨੂੰ ਸਹੀ ਢੰਗ ਨਾਲ ਨਿਯਮਤ ਕੀਤਾ ਜਾਂਦਾ ਤਾਂ ਪੰਜਾਬ ਵਿਚ ਹੜ੍ਹਾਂ ਨੂੰ ਰੋਕਿਆ ਜਾ ਸਕਦਾ ਸੀ | ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਵੱਧ ਨੀਤੀ ਨਾਲ ਪਹਿਲਾਂ ਪਾਣੀ ਡੈਮਾਂ ਵਿਚ ਜਮਾ ਹੋਣ ਦਿੱਤਾ ਜਾਂਦਾ ਹੈ ਅਤੇ ਜਦੋਂ ਸਥਿਤੀ ਵੱਸੋਂ ਬਾਹਰ ਹੋ ਜਾਂਦੀ ਹੈ ਤਾਂ ਇਕਦਮ ਪਾਣੀ ਛੱਡ ਦਿੱਤਾ ਜਾਂਦਾ ਹੈ ਜਿਸ ਨਾਲ ਪੰਜਾਬ ਦੇ ਲੋਕਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ | ਤਰਨ ਤਾਰਨ ਜ਼ਿਮਨੀ ਚੋਣ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਹਾਲੇ ਮੁੱਢਲੀ ਸਟੇਜ 'ਤੇ ਹੈ ਉਸ ਵੱਲੋਂ ਆਪਣੇ ਢਾਂਚੇ ਦਾ ਗਠਨ ਕੀਤਾ ਜਾ ਰਿਹਾ ਹੈ, ਢਾਂਚੇ ਦੇ ਗਠਨ ਅਤੇ ਅਹੁਦੇਦਾਰਾਂ ਦੀ ਚੋਣ ਉਪਰੰਤ ਹੀ ਤਰਨ ਤਾਰਨ ਇਲੈੱਕਸ਼ਨ ਸਬੰਧੀ ਕੋਈ ਫ਼ੈਸਲਾ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਅਗਵਾਈ 'ਚ ਬਣਾਏ ਗਏ ਅਕਾਲੀ ਦਲ ਨੂੰ ਸਮੂਹ ਪੰਥ ਦਰਦੀਆਂ ਅਤੇ ਪੰਜਾਬੀਆਂ ਨੇ ਮਾਨਤਾ ਦਿੱਤੀ ਹੈ | ਇਸ ਮੌਕੇ ਸੀਨੀਅਰ ਆਗੂ ਮਨਜੀਤ ਸਿੰਘ ਦਸੂਹਾ, ਸਰਬਜੀਤ ਸਿੰਘ ਗੋਲਡੀ, ਪ੍ਰਭਦੀਪ ਸਿੰਘ ਰੋਕੀ, ਸੁਖਵਿੰਦਰ ਸਿੰਘ ਮੂਨਕ, ਜਰਨੈਲ ਸਿੰਘ ਗੜ੍ਹਦੀਵਾਲਾ, ਕਿਰਪਾਲ ਸਿੰਘ, ਰਵਿੰਦਰ ਸਿੰਘ ਮੋਮੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਅੱਖਾਂ ਦੇ ਆਪ੍ਰੇਸ਼ਨ ਕਰਕੇ ਮੁਫਤ ਲੈਂਜ਼ ਪਾਏ ਅਗਲੀ ਖ਼ਬਰ ਬਲ-ਬਲ ਸੇਵਾ ਸੁਸਾਇਟੀ ਹੁਸ਼ਿਆਰਪੁਰ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।