04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

'ਆਪ' ਸਰਕਾਰ ਹੜ੍ਹ ਪੀੜਤਾਂ ਦੀ ਮਦਦ ਕਰਨ 'ਚ ਰਹੀ ਨਾਕਾਮ-ਕੰਗ

ਅਜੀਤ ਡੈਸਕ 02-09-2025
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ)-ਯੂਥ ਅਕਾਲੀ ਦਲ (ਹੁਸ਼ਿਆਰਪੁਰ ਦਿਹਾਤੀ) ਦੇ ਪ੍ਰਧਾਨ ਇੰਦਰਜੀਤ ਸਿੰਘ ਕੰਗ ਨੇ ਕਿਹਾ ਕਿ ਪਿਛਲੇ ਇਕ ਹਫ਼ਤੇ ਤੋਂ ਪੰਜਾਬ ਦੇ ਅੱਠ ਜ਼ਿਲਿ੍ਹਆਂ 'ਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ ਤੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ | ਉਨ੍ਹਾਂ ਕਿਹਾ ਕਿ ਰਾਵੀ, ਬਿਆਸ, ਸਤਲੁਜ ਤੇ ਘੱਗਰ ਦਰਿਆ ਦਾ ਪਾਣੀ ਵੱਧਣ ਨਾਲ ਪੰਜਾਬ ਦੇ ਕਈ ਹਿੱਸਿਆਂ 'ਚ ਗੰਭੀਰ ਸਥਿਤੀ ਪੈਦਾ ਹੋ ਚੁੱਕੀ ਹੈ | ਕਈ ਜ਼ਿਲਿ੍ਹਆਂ ਵਿਚ ਲੋਕਾਂ ਨੂੰ ਘਰ-ਘਰੋਂ ਬੇਘਰ ਹੋਣਾ ਪੈ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਰਾਹਤ ਪਹੁੰਚਾਉਣ 'ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਹਰ ਪ੍ਰਭਾਵਿਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ, ਫ਼ਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਪੂਰੀ ਰਕਮ ਦੀ ਭਰਪਾਈ ਅਤੇ ਘਰਾਂ ਦੇ ਟੁੱਟਣ ਨਾਲ ਬੇਘਰ ਹੋਏ ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਲਈ ਸਹਾਇਤਾ ਦਿੱਤੀ ਜਾਵੇ | ਇੰਦਰਜੀਤ ਸਿੰਘ ਕੰਗ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਹੜ੍ਹ ਪੀੜਤਾਂ ਲਈ ਤੁਰੰਤ ਵੱਡਾ ਰਾਹਤ ਪੈਕੇਜ ਐਲਾਨ ਨਾ ਕੀਤਾ ਤਾਂ ਯੂਥ ਅਕਾਲੀ ਦਲ ਲੋਕਾਂ ਦੇ ਨਾਲ ਮਿਲ ਕੇ ਵੱਡਾ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਵੇਗਾ |
ਪਿਛਲੀ ਖ਼ਬਰ ਪ੍ਰੋ. ਜੀ. ਐਸ. ਮੁਲਤਾਨੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਦੁਸਹਿਰੇ ਸੰਬੰਧੀ ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਝੰਡਾ ਚੜ੍ਹਾਉਣ ਦੀ ਰਸਮ ਅਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।