04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਦਾ ਸ਼ੂਟਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 02-09-2025
ਮੁਕੇਰੀਆਂ, 1 ਸਤੰਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ 60ਵੀਂ ਪੰਜਾਬ ਸਟੇਟ ਸੰਗਠਨ ਸ਼ੂਟਿੰਗ ਚੈਂਪੀਅਨਸ਼ਿਪ, ਜੋ ਕਿ ਮੁਹਾਲੀ ਵਿਚ ਹੋਈ, ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਮੁਕਾਬਲੇ ਵਿਚ ਬੱਚਿਆਂ ਨੇ ਆਪਣੀ ਹੁਨਰ ਤੇ ਸਟੀਕ ਨਿਸ਼ਾਨੇਬਾਜ਼ੀ ਦਾ ਪ੍ਰਦਰਸ਼ਨ ਕੀਤਾ | ਪਿਸਟਲ ਈਵੈਂਟ 'ਚ ਕਾਰਨਦੀਪ (9ਵੀਂ ਬੀ), ਗੁਰਲੀਨ ਕੌਰ (8ਵੀਂ ਏ), ਜੈਸਮੀਨ ਕੌਰ (9ਵੀਂ ਏ) ਤੇ ਅਮਿ੍ਤ ਕੌਰ (10ਵੀਂ ਬੀ) ਨੇ ਬਿਹਤਰੀਨ ਪ੍ਰਦਰਸ਼ਨ ਕਰਕੇ ਪ੍ਰੀ-ਨੈਸ਼ਨਲ ਲਈ ਕਵਾਲੀਫਾਈ ਕੀਤਾ | ਵਾਹੀ ਰਾਈਫ਼ਲ ਈਵੈਂਟ ਵਿਚ ਤਨਿਸ਼ ਜਰਿਆਲ (10ਵੀਂ ਏ) ਅਤੇ ਕਿ੍ਵਪਰੀਤ ਕੌਰ (6ਵੀਂ ਏ) ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਕੇ ਪ੍ਰੀ-ਨੈਸ਼ਨਲ ਲਈ ਕੁਆਲੀਫਾਈ ਕੀਤਾ | ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਜੀ. ਐਸ. ਮੁਲਤਾਨੀ ਤੇ ਨੀਰੂ ਮੁਲਤਾਨੀ ਅਤੇ ਪਿ੍ੰਸੀਪਲ ਮਿਸ ਅਰਚਨਾ ਸੂਦਨ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਗਰਵ ਮਹਿਸੂਸ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਉਚਾਈਆਂ ਹਾਸਿਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਨੇ ਅੱਗੇ ਕਿਹਾ ਕਿ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਭਾਗ ਲੈਣ ਨੂੰ ਸਦਾ ਪ੍ਰੋਤਸਾਹਿਤ ਕਰਦਾ ਰਹੇਗਾ ਅਤੇ ਬੱਚਿਆਂ ਨੂੰ ਹਰ ਖੇਤਰ ਵਿਚ ਉਤਕਿ੍ਸ਼ਟ ਪ੍ਰਦਰਸ਼ਨ ਕਰਨ ਦੇ ਮੌਕੇ ਪ੍ਰਦਾਨ ਕਰਦਾ ਰਹੇਗਾ |
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਕਹਾਰਪੁਰ ਵਿਖੇ ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਭਾਰੀ ਮੀਂਹ ਨਾਲ ਖੱਡਾਂ 'ਚ ਆਇਆ ਪਾਣੀ, ਸੜਕਾਂ 'ਤੇ ਦਰੱਖਤ ਡਿੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।