04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਗੁਰਦੁਆਰਾ ਸਿੰਘ ਸਭਾ ਕਹਾਰਪੁਰ ਵਿਖੇ ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 02-09-2025
ਮਾਹਿਲਪੁਰ, 1 ਸਤੰਬਰ (ਰਜਿੰਦਰ ਸਿੰਘ)-ਗੁਰਦੁਆਰਾ ਸਿੰਘ ਸਭਾ ਕਹਾਰਪੁਰ ਵਿਖੇ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਪ੍ਰਧਾਨ ਨੰਬਰਦਾਰ ਹਰਿਦਿਆਲ ਤੇ ਹਰਪ੍ਰੀਤ ਸਿੰਘ ਹੈਪੀ ਦੀ ਦੇਖ-ਰੇਖ 'ਚ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਰਾਤਰੀ ਦੀਵਾਨ ਮੌਕੇ ਭਾਈ ਮਨਪ੍ਰੀਤ ਸਿੰਘ ਕਥਾ ਵਾਚਕ, ਸੰਤ ਸੁਰਜੀਤ ਸਿੰਘ ਹੀਰਾਂ ਹਿਮਾਚਲ ਪ੍ਰਦੇਸ ਦੇ ਜਥੇ ਨੇ ਸਿੱਖ ਇਤਿਹਾਸ ਤੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਰਪੰਚ ਹਰਨੇਕ ਸਿੰਘ, ਮਾ. ਕਰਮ ਸਿੰਘ, ਅਮਰੀਕ ਸਿੰਘ ਮੀਕਾ, ਸਰਬਜੀਤ ਸਿੰਘ, ਮਾ. ਚਰਨਜੀਤ ਸਿੰਘ, ਨੰਬਰਦਾਰ ਹਰਜਿੰਦਰ ਸਿੰਘ ਘੁਮਿਆਲਾ, ਸਾਬਕਾ ਸਰਪੰਚ ਸੁਖਵਿੰਦਰ ਕੌਰ ਬੈਂਸ, ਨਰਿੰਦਰਪਾਲ ਕੌਰ, ਹਰਮਿੰਦਰ ਕੌਰ, ਰਾਜਵਿੰਦਰ ਕੌਰ, ਰਣਜੀਤ ਕੌਰ ਪੰਚ, ਮਾਇਆਜੀਤ ਕੌਰ, ਸੁਰਿੰਦਰ ਕੌਰ, ਰਾਜਵਿੰਦਰ ਕੌਰ, ਜਸਵਿੰਦਰ ਕੌਰ, ਮਲਕੀਤ ਕੌਰ, ਸਰਬਜੀਤ ਕੌਰ, ਊਸ਼ਾ ਰਾਣੀ, ਪਰਮਿੰਦਰ ਕੌਰ, ਸ਼ਮਿੰਦਰ ਕੌਰ, ਰਘਵੀਰ ਸਿੰਘ ਗੀਰਾ, ਮੇਜਰ ਸਿੰਘ ਖੈਬੜਾ, ਅਮਰਜੀਤ ਸਿੰਘ, ਪਰਮਿੰਦਰ ਸਿੰਘ ਗਾਂਧੀ, ਮਝੈਲ ਸਿੰਘ, ਬਾਵਾ ਸਿੰਘ, ਨਿਰਮਲ ਸਿੰਘ, ਵਿੱਕੀ ਕਹਾਰਪੁਰ ਅਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋ ਕੇ ਪੰਜਾਬ ਨੂੰ ਲੋੜੀਂਦੀ ਮਦਦ ਦਾ ਪ੍ਰਬੰਧ ਕਰਨ : ਪੋ੍ਰ. ਚਾਵਲਾ <... ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਦਾ ਸ਼ੂਟਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।