05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਡੇਰਾ ਬਾਬਾ ਚਰਨਸ਼ਾਹ 'ਚ ਭਗਵਾਨ ਸ੍ਰੀਚੰਦ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਸਮਾਗਮ

ਅਜੀਤ ਡੈਸਕ 02-09-2025
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ)-ਬਾਬਾ ਸ੍ਰੀਚੰਦ ਜੀ ਦੇ 531ਵੇਂ ਜਨਮ ਦਿਹਾੜੇ ਮੌਕੇ ਉਦਾਸੀਨ ਆਸ਼ਰਮ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ, ਹੁਸ਼ਿਆਰਪੁਰ 'ਚ ਡੇਰਾ ਮੁਖੀ ਮਹੰਤ ਰਮਿੰਦਰ ਦਾਸ ਦੀ ਦੇਖ-ਰੇਖ ਹੇਠ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਸ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼ੋ੍ਰਮਣੀ ਕਮੇਟੀ, ਬਾਬਾ ਨਿਹਾਲ ਸਿੰਘ ਜਥੇਦਾਰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਬਾਬਾ ਗੁਰਦੇਵ ਸਿੰਘ ਜਥੇਦਾਰ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ, ਮਹੰਤ ਪਿ੍ਤਪਾਲ ਸਿੰਘ ਸੇਵਾਪੰਥੀ ਮਿੱਠਾ ਟਿਵਾਣਾ, ਮਹੰਤ ਮੋਹਨ ਦਾਸ, ਮਹੰਤ ਕ੍ਰਿਸ਼ਨ ਦਾਸ, ਸੰਤ ਪ੍ਰਦੀਪ ਦਾਸ ਕਠਾਰ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਆਦਿ ਸੰਤਾਂ-ਮਹਾਂਪੁਰਸ਼ਾਂ, ਕਥਾਵਾਚਕਾਂ, ਰਾਗੀ ਜਥਿਆਂ ਨੇ ਸੰਗਤਾਂ ਨੂੰ ਬਾਬਾ ਸ੍ਰੀਚੰਦ ਜੀ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਇਆ | ਇਸ ਮੌਕੇ ਮਹੰਤ ਰਮਿੰਦਰ ਦਾਸ ਨੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਸਾਨੂੰ ਧਾਰਮਿਕ ਕੱਟੜਤਾ ਦਾ ਤਿਆਗ ਕਰਕੇ ਆਪਸੀ ਪ੍ਰੇਮ-ਭਾਵ ਨਾਲ ਜੀਵਨ ਬਸਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਵੀ ਮੁਕਤੀ ਪਾਉਣ ਦਾ ਮਾਰਗ ਪ੍ਰੇਮ ਭਗਤੀ ਨੂੰ ਹੀ ਦੱਸਿਆ ਹੈ | ਉਨ੍ਹਾਂ ਕਿਹਾ ਕਿ ਬਾਬਾ ਸ੍ਰੀਚੰਦ ਜੀ ਨੇ ਆਪਣਾ ਪੂਰਾ ਜੀਵਨ ਲੋਕਾਈ ਦੇ ਭਲੇ ਨੂੰ ਅਰਪਿਤ ਕੀਤਾ | ਇਸ ਮੌਕੇ ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਅਮਰਜੀਤ ਸਿੰਘ ਢੱਡੇਕਟਵਾਲ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਿਸਾਨ ਵਿੰਗ, ਵਿਕਰਮ ਜੁਲਕਾ ਦਸੂਹਾ, ਭਾਈ ਬਹਾਦਰ ਸਿੰਘ, ਸੀਨੀਅਰ ਕਾਂਗਰਸੀ ਆਗੂ ਡਾ. ਕੁਲਦੀਪ ਨੰਦਾ, ਐਡਵੋਕੇਟ ਧਰਮਿੰਦਰ ਸਿੰਘ, ਸਾਹਿਲ ਸਹੋਤਾ, ਸਾਬਕਾ ਮੇਅਰ ਸ਼ਿਵ ਸੂਦ, ਲਖਵੀਰ ਸਿੰਘ, ਗੁਰਨਾਮ ਸਿੰਘ ਸਿੰਗੜੀਵਾਲਾ, ਸੁਸ਼ੀਲ ਪਟਿਆਲ, ਜਰਨੈਲ ਸਿੰਘ, ਜਗਤਾਰ ਸਿੰਘ, ਹਰੀਸ਼ ਖੋਸਲਾ, ਕ੍ਰਿਸ਼ਨ ਗੋਪਾਲ ਅਨੰਦ, ਸਰਵੇਸ਼ ਦਾਸ, ਕਮਲ ਵਰਮਾ, ਗੁਰਿੰਦਰ ਸਿੰਘ ਗੋਲਡੀ, ਵਿਨੋਦ ਮਲਿਕ, ਸੁਰਿੰਦਰ ਪਰਾਸ਼ਰ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਅੰਮਿ੍ਤਸਰ-1 ਡਿਪੂ ਦੇ ਤਿੰਨ ਡਰਾਈਵਰਾਂ ਵਲੋਂ ਬੱਸ 'ਚ ਨਸ਼ਾ ਕਰਨ ਦੀ ਵੀਡੀਓ ਵਾਇਰਲ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਬੇਜ਼ੁਬਾਨ ਜਾਨਵਰਾਂ ਤੇ ਪਸ਼ੂਆਂ ਲਈ ਹਰਾ ਚਾਰਾ ਮੁੱਹਈਆ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।