12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਪਿੰਡ ਬਗੜੋਈ ਵਿਖੇ ਮੀਟਿੰਗ

ਅਜੀਤ ਡੈਸਕ 24-09-2025
ਐਮਾਂ ਮਾਂਗਟ, 23 ਸਤੰਬਰ (ਗੁਰਾਇਆ)-ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਮੁੱਚੀ ਲੀਡਰਸ਼ਿਪ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਚਲਾਈ ਗਈ ਮੁਹਿੰਮ ਅਨੁਸਾਰ ਨਿਰਮਲ ਸਿੰਘ ਚੀਫ਼ ਇੰਜੀਨੀਅਰ ਦੀ ਅਗਵਾਈ ਹੇਠ ਮੋਹਣ ਸਿੰਘ ਸਾਬਕਾ ਸਰਪੰਚ ਤੇ ਮੌਜੂਦਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਪਿੰਡ ਟਾਂਡਾ ਰਾਮ ਸਹਾਇ, ਸੂਬੇਦਾਰ ਸੁਰਿੰਦਰ ਸਿੰਘ, ਸੁਖਦੇਵ ਸਿੰਘ, ਚਰਨਜੀਤ ਸਿੰਘ ਨੇ ਪਿੰਡ ਬਗੜੋਈ ਦੇ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਪਿੰਡ ਦੇ ਪਤਵੰਤੇ ਸੱਜਣਾਂ ਨਾਲ ਮੀਟਿੰਗ ਕੀਤੀ | ਸਾਰੇ ਹੀ ਮੋਹਤਬਰ ਵਿਅਕਤੀਆਂ ਨੇ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਵਿਚਾਰ ਵਟਾਂਦਰਾ ਤੇ ਚਰਚਾ ਕੀਤੀ ਅਤੇ ਸਾਰੇ ਹੀ ਆਏ ਹੋਏ ਪਤਵੰਤੇ ਸੱਜਣਾਂ ਨੇ ਇੱਕ ਸੁਰ ਵਿਚ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਸਾਥ ਦੇਣ ਅਤੇ ਆਉਣ ਵਾਲੇ ਸਮੇਂ ਵਿਚ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਅਧੀਨ ਪਾਰਟੀ ਨਾਲ ਚੱਲਣ ਦਾ ਪ੍ਰਣ ਕੀਤਾ | ਇਸ ਮੌਕੇ ਮਨਜੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਚਰਨਜੀਤ ਸਿੰਘ, ਸੁਭਾਨ ਸਿੰਘ, ਦਲੀਪ ਸਿੰਘ, ਸੁਰਿੰਦਰ ਸਿੰਘ, ਦਲਵੀਰ ਸਿੰਘ, ਤਰਸੇਮ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ, ਰਘਬੀਰ ਸਿੰਘ, ਪਰਮਜੀਤ ਸਿੰਘ, ਡਾਕਟਰ ਰਣਜੀਤ ਸਿੰਘ, ਬੀਬੀ ਮਨਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਕਿਰਨ ਬਾਲਾ, ਬੀਬੀ ਸੁਖਵਿੰਦਰ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਜਸਵਿੰਦਰ ਕੌਰ ਬੀਬੀ ਬੀਨਾਂ ਦੇਵੀ ਅਤੇ ਹੋਰ ਬਹੁਤ ਸਾਰੇ ਪਤਵੰਤੇ ਸੱਜਣ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਜਸਵੀਰ ਰਾਜਾ ਵਲੋਂ ਵਾਰਡ ਨੰਬਰ 1 ਵਿਖੇ ਬਣਨ ਵਾਲੇ ਰਸਤੇ ਦਾ ਉਦਘਾਟਨ ਅਗਲੀ ਖ਼ਬਰ ਨਾਜਾਇਜ਼ ਕਬਜ਼ਿਆਂ ਵਿਰੁੱਧ ਨਗਰ ਸੁਧਾਰ ਟਰੱਸਟ ਨੇ ਸ਼ੁਰੂ ਕੀਤੀ ਸਖ਼ਤ ਕਾਰਵਾਈ-ਪਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।