12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਵਿਧਾਇਕ ਜਸਵੀਰ ਰਾਜਾ ਵਲੋਂ ਵਾਰਡ ਨੰਬਰ 1 ਵਿਖੇ ਬਣਨ ਵਾਲੇ ਰਸਤੇ ਦਾ ਉਦਘਾਟਨ

ਅਜੀਤ ਡੈਸਕ 24-09-2025
ਟਾਂਡਾ ਉੜਮੁੜ, 23 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਵਿਧਾਇਕ ਜਸਵੀਰ ਸਿੰਘ ਰਾਜਾ ਨੇ ਵਾਰਡ ਨੰਬਰ 1 ਮਹੱਲਾ ਵਾਲਮੀਕਿ ਉੜਮੁੜ ਵਿਖੇ 9.75 ਲੱਖ ਦੀ ਲਾਗਤ ਨਾਲ ਬਣਨ ਵਾਲੇ ਰਸਤੇ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਟਾਂਡਾ ਵਲੋਂ ਇਸ ਰਸਤੇ ਦਾ ਕਾਰਜ ਕਰੀਬ 9.75 ਲੱਖ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹੋਰ ਵਾਰਡਾਂ ਵਿਚ ਵੀ ਵਿਕਾਸ ਕਾਰਜ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ ਜੋ ਕਿ ਥੋੜੇ੍ਹ ਸਮੇਂ ਵਿਚ ਹੀ ਮੁਕੰਮਲ ਕਰ ਲਏ ਜਾਣਗੇ | ਇਸ ਮੌਕੇ ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ ਸੂਬਾ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਰਲ-ਮਿਲ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ | ਇਸ ਮੌਕੇ ਲਖਵਿੰਦਰ ਸਿੰਘ ਮੁਲਤਾਨੀ, ਹਰਮੀਤ ਸਿੰਘ ਵੜੈਚ, ਸੁਰਿੰਦਰਜੀਤ ਬਿੱਲੂ, ਗੋਲਡੀ ਨਰਵਾਲ, ਪ੍ਰੇਮ ਪਡਵਾਲ, ਬਲਜੀਤ ਸੈਣੀ, ਪ੍ਰੇਮ ਜੈਨ, ਸੇਠ ਰਾਮ ਸੇਠੀ, ਮੋਹਣ ਸਭਰਵਾਲ, ਰਾਜਨ ਮਲਹੋਤਰਾ, ਰਾਜ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਸਰਕਲ ਬਰਨਾਲਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਪਿੰਡ ਬਗੜੋਈ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।