12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਭਾਜਪਾ ਵਲੋਂ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਸਮਰਥਨ ਦਾ ਐਲਾਨ

ਅਜੀਤ ਡੈਸਕ 24-09-2025
ਹੁਸ਼ਿਆਰਪੁਰ, 23 ਸਤੰਬਰ (ਹਰਪ੍ਰੀਤ ਕੌਰ)-ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਨੂੰ ਭਾਰਤੀ ਜਨਤਾ ਪਾਰਟੀ ਦੇ ਸਮਰਥਨ ਦਾ ਐਲਾਨ ਕੀਤਾ ਹੈ | ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਸਕੱਤਰ ਚਿੰਟੂ ਹੰਸ, ਮੰਡਲ ਪ੍ਰਧਾਨ ਪ੍ਰੇਮ ਬਜਾਜ ਅਤੇ ਸ਼ਿਵਮ ਸ਼ਰਮਾ ਨੇ ਅੱਜ ਇੱਥੇ ਸਾਂਝੇ ਤੌਰ 'ਤੇ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਸਫ਼ਾਈ ਸੇਵਕ ਇਕ ਮਹੱਤਵਪੂਰਨ ਸਰਵਜਨਕ ਸੇਵਾ ਪ੍ਰਦਾਨ ਕਰਦੇ ਹਨ ਜਿਨ੍ਹਾਂ ਦੇ ਬਿਨਾਂ ਸਵੱਛ ਵਾਤਾਵਰਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਝੂਠੇ ਭਰੋਸਿਆਂ ਕਾਰਨ ਸਫ਼ਾਈ ਸੇਵਕਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਤਿਉਹਾਰਾਂ ਦੇ ਦਿਨਾਂ ਦੌਰਾਨ ਸ਼ਹਿਰ ਵਿਚ ਥਾਂ-ਥਾਂ 'ਤੇ ਗੰਦਗੀ ਦੇ ਢੇਰ ਲੱਗ ਚੁੱਕੇ ਹਨ ਜਿਸ ਕਾਰਨ ਸ਼ਹਿਰ ਵਾਸੀ ਨਰਕ ਭਰੇ ਮਾਹੌਲ 'ਚ ਰਹਿਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ਦਾ ਨਿਪਟਾਰਾ ਕਰਕੇ ਜਲਦੀ ਤੋਂ ਜਲਦੀ ਹੜਤਾਲ ਨੂੰ ਖਤਮ ਕਰਵਾਉਣਾ ਚਾਹੀਦਾ ਹੈ ਤਾਂ ਸ਼ਹਿਰ ਵਾਸੀਆਂ ਨੂੰ ਗੰਦਗੀ ਤੋਂ ਨਿਜਾਤ ਮਿਲ ਸਕੇ |
ਪਿਛਲੀ ਖ਼ਬਰ 4 ਦੋਸ਼ੀ ਨਾਜਾਇਜ਼ ਸ਼ਰਾਬ ਤੇ ਨਸ਼ੇ ਦਾ ਸੇਵਨ ਕਰਦੇ ਕਾਬੂ ਅਗਲੀ ਖ਼ਬਰ ਗੜ੍ਹਸ਼ੰਕਰ ਦੀਆਂ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਵਿਦਰੋਹ/ਚੇਤਨਾ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।