12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸੂਬਾ ਸਰਕਾਰ ਦਾ ਅਪਰਾਧਿਕ ਬਿਰਤੀ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਪੱਖ ਵਿਚ ਖੜ੍ਹਨਾ ਮੰਦਭਾਗਾ- ਭਾਈ ਵਡਾਲਾ, ਜਥੇਦਾਰ ਮੁਲਤਾਨੀ

ਅਜੀਤ ਡੈਸਕ 24-09-2025
ਐਮਾਂ ਮਾਂਗਟ, 23 ਸਤੰਬਰ (ਗੁਰਾਇਆ)- ਸਿੱਖ ਸਦਭਾਵਨਾਂ ਦਲ ਦੇ ਸਰਪ੍ਰਸਤ ਭਾਈ ਬਲਦੇਵ ਸਿੰਘ ਵਡਾਲਾ ਅਤੇ ਪੰਜਾਬ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪ੍ਰਵਾਸੀ ਮਜ਼ਦੂਰਾਂ ਵਲੋਂ ਕੀਤੇ ਜਾਂਦੇ ਅਪਰਾਧਿਕ ਕੰਮਾਂ ਨੂੰ ਨੱਥ ਪਾਉਣ ਦੀ ਥਾਂ ਉਨ੍ਹਾਂ ਦੇ ਪੱਖ ਵਿਚ ਸਟੈਂਡ ਲੈਣਾ ਸਾਬਤ ਕਰਦਾ ਹੈ ਕਿ ਸਰਕਾਰ ਨੂੰ ਸੂਬੇ ਅੰਦਰ ਵਿਗੜਦੀ ਜਾ ਰਹੀ ਅਮਨ ਕਾਨੂੰਨ ਦੀ ਸਥਿਤੀ ਦੀ ਕੋਈ ਚਿੰਤਾ ਨਹੀਂ ਹੈ | ਆਗੂਆਂ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬੇਰਹਿਮੀ ਨਾਲ ਪ੍ਰਵਾਸੀ ਮਜ਼ਦੂਰ ਵਲੋਂ ਮਾਸੂਮ ਬੱਚੇ ਦੇ ਕੀਤੇ ਕਤਲ ਦੇ ਮਾਮਲੇ ਵਿਚ ਹਾਲੇ ਤੱਕ ਚਲਾਨ ਪੇਸ਼ ਨਾ ਕਰਨਾ ਸਰਕਾਰ ਦੀ ਪੰਜਾਬੀਆਂ ਪ੍ਰਤੀ ਮੰਦਭਾਵਨਾ ਨੂੰ ਦਰਸਾਉਂਦਾ ਹੈ | ਭਾਈ ਵਡਾਲਾ ਤੇ ਜਥੇਦਾਰ ਮੁਲਤਾਨੀ ਨੇ ਕਿਹਾ ਕਿ ਜਿਹੜੀ ਹੱਦੋਂ ਵੱਧ ਪੁਲਿਸ ਨਫਰੀ ਸਰਕਾਰ ਵਲੋਂ ਆਪਣੇ ਲੀਡਰਾਂ ਤੇ ਵਿਧਾਇਕਾਂ ਸਮੇਤ ਮੰਤਰੀਆਂ ਦੁਆਲੇ ਲਗਾਈ ਗਈ ਹੈ, ਉਹ ਹਟਾ ਕੇ ਅਪਰਾਧ ਰੋਕਣ ਵਿਚ ਲਗਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਡਰਾਮਿਆਂ ਵਿਚੋਂ ਬਾਹਰ ਆ ਕੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ | ਆਗੂਆਂ ਨੇ ਕਿਹਾ ਕਿ ਹੜ੍ਹਾਂ ਕਾਰਨ ਕਿਸਾਨੀ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਫਸਲਾਂ ਸਮੇਤ ਜ਼ਮੀਨਾਂ ਤੇ ਘਰਾਂ ਦਾ ਵੱਡਾ ਨੁਕਸਾਨ ਹੋਇਆ ਹੈ ਪਰ ਭਗਵੰਤ ਮਾਨ ਸਰਕਾਰ ਲੋਕਾਂ ਦੀ ਮਦਦ ਕਰਨ ਦੀ ਥਾਂ ਕੇਂਦਰ ਸਰਕਾਰ ਵੱਲ ਮੂੰਹ ਚੁੱਕ ਕੇ ਦੇਖ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਖਰਚੇ ਘਟਾ ਕੇ ਲੋਕਾਂ ਦੀ ਭਲਾਈ ਵੱਲ ਲਗਾਉਣੇ ਚਾਹੀਦੇ ਹਨ ਤੇ ਅੰਨੇਵਾਹ ਕੀਤੀ ਜਾ ਰਹੀ ਗੈਰਕਨੂੰਨੀ ਮਾਈਨਿੰਗ ਰੋਕ ਕੇ ਇਸ ਨੂੰ ਸਰਕਾਰੀ ਆਮਦਨੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਕਿ ਪ੍ਰਵਾਸੀ ਮਜ਼ਦੂਰਾਂ ਵਲੋਂ ਕੀਤੀਆਂ ਜਾ ਰਹੀਆਂ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਈ ਜਾਵੇ, ਇਨ੍ਹਾਂ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਜਾਵੇ ਅਤੇ ਪ੍ਰਵਾਸੀਆਂ ਵਲੋਂ ਕੀਤੇ ਜਾਂਦੇ ਅਪਰਾਧਿਕ ਕੰਮਾਂ ਨੂੰ ਨੱਥ ਪਾਉਣ ਲਈ ਤੁਰੰਤ ਕੇਸ ਦਰਜ ਕਰਕੇ ਚਲਾਨ ਪੇਸ਼ ਕੀਤੇ ਜਾਣ ਤੇ ਸਖਤ ਸਜਾਵਾਂ ਦੁਆਈਆਂ ਜਾਣ |
ਪਿਛਲੀ ਖ਼ਬਰ ਧਿਆਨ ਹੀ ਆਤਮਾ ਨੂੰ ਪ੍ਰਮਾਤਮਾ ਨਾਲ ਮਿਲਾਉਣ ਦਾ ਰਸਤਾ – ਸੰਤ ਮਨਦੀਪ ਦਾਸ ਅਗਲੀ ਖ਼ਬਰ 4 ਦੋਸ਼ੀ ਨਾਜਾਇਜ਼ ਸ਼ਰਾਬ ਤੇ ਨਸ਼ੇ ਦਾ ਸੇਵਨ ਕਰਦੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।