12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸਿਲਵਰ ਓਕ ਸਕੂਲ ਵਿਖੇ ਪਹਿਲਾ ਵਿਸ਼ਵ ਪੰਜਾਬੀ ਦਿਵਸ ਧੂਮ-ਧਾਮ ਨਾਲ ਮਨਾਇਆ

ਅਜੀਤ ਡੈਸਕ 24-09-2025
ਟਾਂਡਾ ਉੜਮੁੜ, 23 ਸਤੰਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਸ਼ਾਹਬਾਜ਼ਪੁਰ ਵਿਖੇ ਅੱਜ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਤੇ ਪਹਿਲਾ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਇਆ ਗਿਆ | ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿ੍ੰਸੀਪਲ ਮਨੀਸ਼ਾ ਸੰਗਰ ਦੀ ਅਗਵਾਈ ਦੇ ਵਿਚ ਸਮੂਹ ਸਟਾਫ਼ ਅਤੇ ਬੱਚਿਆਂ ਵੱਲੋਂ ਇਸ ਸ਼ੁੱਭ ਮੌਕੇ ਤੇ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਚੇਅਰਮੈਨ ਤਰਲੋਚਨ ਸਿੰਘ ਨੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਦੱਸਿਆ ਕਿ ਅਜੋਕੇ ਸਮੇਂ ਵਿਚ ਅਸੀਂ ਆਪਣੀ ਮਾਂ ਬੋਲੀ ਤੋਂ ਨਿਖੜਦੇ ਜਾ ਰਹੇ ਹਾਂ ਜੋ ਕਿ ਬਹੁਤ ਮੰਦਭਾਗਾ ਹੈ | ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਆਫ਼ ਪੰਜਾਬ ਅਤੇ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਮਿਲ-ਜੁਲ ਕੇ ਅੱਜ ਦਾ ਸ਼ੁੱਭ ਦਿਹਾੜਾ ਹਰ ਸਾਲ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਦੁਨੀਆ ਦੀਆਂ ਹੋਰ ਬੋਲੀਆਂ ਸਿੱਖਣ ਵਿਚ ਕੋਈ ਬੁਰਾਈ ਨਹੀਂ ਹੈ ਪਰ ਆਪਣੀ ਮਾਂ ਬੋਲੀ ਨੂੰ ਭੁੱਲ ਜਾਣਾ ਮੰਦਭਾਗਾ ਹੈ | ਪਿ੍ੰਸੀਪਲ ਮੁਨੀਸ਼ਾ ਸੰਗਰ ਨੇ ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਦੱਸਿਆ ਕਿ ਪੰਜਾਬੀ ਸਾਡੀ ਮਾਤ-ਭਾਸ਼ਾ ਹੈ ਅਤੇ ਇਸ ਤੋਂ ਅੱਡ ਹੋ ਕੇ ਜੀਣਾ ਇਸ ਤਰ੍ਹਾਂ ਹੈ ਕਿ ਜਿਵੇਂ ਅਸੀਂ ਆਪਣੇ ਜੜਾਂ ਨਾਲ ਟੁੱਟ ਕੇ ਜੀ ਰਹੇ ਹਾਂ | ਸੋ ਕਦੇ ਵੀ ਆਪਣੀ ਮਾਂ ਬੋਲੀ ਨੂੰ ਵਿਸਾਰ ਕੇ ਅੱਗੇ ਨਹੀਂ ਵਧਿਆ ਜਾ ਸਕਦਾ | ਉਨ੍ਹਾਂ ਕਿਹਾ ਕਿ ਅਸੀਂ ਹੋਰਾਂ ਭਾਸ਼ਾ ਦੇ ਨਾਲ ਨਾਲ ਆਪਣੀ ਮਾਂ ਬੋਲੀ ਨੂੰ ਵੀ ਉਸ ਦਾ ਬਣਦਾ ਪੂਰਾ ਸਤਿਕਾਰ ਦਈਏ | ਇਸ ਮੌਕੇ ਤੇ ਅਲੱਗ ਅਲੱਗ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਬੱਚਿਆਂ ਦੀ ਕਵਿਤਾ ਉਚਾਰਨ ਅਤੇ ਨਾਟਕ ਮੰਚਨ ਪ੍ਰਮੁੱਖ ਸਨ | ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੇ ਬਹੁਤ ਹੀ ਵਧੀਆ ਢੰਗ ਨਾਲ ਨਾਟਕ ਮੰਚਨ ਕੀਤਾ ਅਤੇ ਚੌਥੀ ਅਤੇ ਅੱਠਵੀਂ ਕਲਾਸ ਦੇ ਬੱਚਿਆਂ ਨੇ ਕਵਿਤਾ ਉਚਾਰਨ ਗਤੀਵਿਧੀ ਵਿਚ ਬੜੇ ਹੀ ਜੋਸ਼ ਦੇ ਨਾਲ ਹਿੱਸਾ ਲਿਆ ਅਤੇ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਕਵਿਤਾਵਾਂ ਅਤੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਮੈਡਮ ਹਰਮਿੰਦਰ ਕੌਰ, ਬਿਕਰਮ ਸਿੰਘ ਭੇਲਾ, ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਜਗਬੰਧਨ ਸਿੰਘ, ਸੁਰੇਸ਼ ਸਿੰਘ, ਅਮਰਜੀਤ ਕੌਰ ਸੈਣੀ, ਗੁਰਪ੍ਰੀਤ ਕੌਰ, ਵਿਸ਼ਾਲੀ, ਰਾਜਵੀਰ, ਰਾਜਵਿੰਦਰ, ਸੁਮੀਤ ਬਲਜੀਤ, ਹਰਜੀਤ ਅਤੇ ਬਾਕੀ ਸਟਾਫ਼ ਵੀ ਮੌਜੂਦ ਸੀ |
ਪਿਛਲੀ ਖ਼ਬਰ ਮਾਰਕੀਟ ਕਮੇਟੀ ਪ੍ਰਬੰਧਕਾਂ ਨੂੰ ਕਿਸਾਨ ਐਪ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਧਿਆਨ ਹੀ ਆਤਮਾ ਨੂੰ ਪ੍ਰਮਾਤਮਾ ਨਾਲ ਮਿਲਾਉਣ ਦਾ ਰਸਤਾ – ਸੰਤ ਮਨਦੀਪ ਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।