14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

100 ਹਰੇ ਦਰੱਖਤਾਂ ਦੀ ਕਟਾਈ ਨੂੰ ਰੁਕਵਾਉਣ ਲਈ ਡਿਪਟੀ ਕਮਿਸ਼ਨਰ ਦਿੱਤਾ ਮੰਗ ਪੱਤਰ

ਅਜੀਤ ਡੈਸਕ 24-09-2025
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਵੱਲੋਂ ਮਾਹਿਲਪੁਰ ਬਲਾਕ ਦੇ ਪਿੰਡ ਕੈਂਗੋਵਾਲ ਦੀ ਪੰਚਾਇਤ ਵੱਲੋਂ ਵਣ ਵਿਭਾਗ ਅਤੇ ਬੀ.ਡੀ.ਪੀ.ਓ ਆਦਿ ਤੋਂ ਦੋਗਲੀਆਂ ਨੀਤੀਆਂ ਤਹਿਤ 100 ਹਰੇ ਦਰਖਤਾਂ ਦੀ ਕਟਾਈ ਨੂੰ ਰੁਕਵਾਉਣ ਲਈ ਪਾਰਟੀ ਪ੍ਰਧਾਨ ਜੈ ਗੋਪਾਲ ਧੀਮਾਨ, ਮੀਤ ਪ੍ਰਧਾਨ ਸੋਨੰੂ ਮਹਿਤਪੁਰ ਅਤੇ ਪਿੰਡ ਦੇ ਵਾਤਾਵਰਨ ਪ੍ਰੇਮੀਆਂ ਭੁਪਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਮੰਗ ਪੱਤਰ ਦਿੱਤਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਦਰਖਤਾਂ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਉਹ ਵਾਤਾਵਰਨ ਵਿਚ ਸੰਤੁਲਨ ਕਾਇਮ ਕਰਨ, ਪੰਛੀਆਂ ਦੇ ਰਹਿਣ ਵਸੇਰਿਆਂ, ਜਾਨਵਰਾਂ ਲਈ ਲੁਕਣ ਗਾਹਾਂ ਅਤੇ ਮਨੁੱਖਤਾ ਨੂੰ ਤੰਦਰੁਸਤੀ ਪ੍ਰਦਾਨ ਕਰਨ ਅਤੇ ਇਲਾਕੇ ਦੇ ਕਿਸਾਨਾਂ ਦੀ ਖ਼ੁਸ਼ਹਾਲੀ ਤੇ ਭੋਜਨ ਪ੍ਰਦਾਰਥਾਂ ਵਿਚ ਮਿਠਾਸ ਭਰਨ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ | ਮੰਗ ਪੱਤਰ ਦੇਣ ਤੋਂ ਬਾਅਦ ਹੱਥਾਂ ਵਿਚ ਦਰਖਤਾਂ ਨੂੰ ਬਚਾਉਣ ਲਈ ਮੋਟੋ ਫੜ ਕੇ ਪੰਜਾਬ ਸਰਕਾਰ ਦੀਆਂ ਵਾਤਾਵਰਨ ਪ੍ਰਤੀ ਦੋਗਲੀਆਂ ਨੀਤੀਆਂ ਨੂੰ ਲੈ ਕੇ ਮਿੰਨੀ ਸੈਕਟਰੀਏਟ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨੈਸ਼ਨਲ ਗ੍ਰੀਨ ਟਿ੍ਬਿਊਨਲ ਪੰਜਾਬ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਵੀ ਦਰਖਤਾਂ ਨੂੰ ਸੰਭਾਲਣ ਮਜ਼ਬੂਤ ਪਾਲਸੀ ਬਣਾਈ ਜਾਵੇ | ਧੀਮਾਨ ਨੇ ਪੂਰੀ ਰਿਪੋਰਟ ਤਿਆਰ ਕਰਕੇ ਸਮੇਤ ਹਰਿਆਲੀ ਮਾਰਦੇ ਹਰੇ ਦਰਖਤਾਂ ਦੀਆਂ ਫ਼ੋਟੋਆਂ ਨੂੰ ਲੈ ਕੇ ਬੀ.ਡੀ.ਪੀ.ਓ ਮਾਹਿਲਪੁਰ ਅਤੇ ਵਣ ਵਿਭਾਗ ਦੇ ਡਵੀਜ਼ਨ ਫਾਰੈਸਟ ਅਫ਼ਸਰ ਦੇ ਵਿਰੁੱਧ ਨੈਸ਼ਨਲ ਗ੍ਰੀਨ ਟਿ੍ਬਿਊਨਲ, ਕੇਂਦਰੀ ਪ੍ਰਦੂਸ਼ਣ ਕੰਟਰੋਲ ਅਤੇ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੀ ਈ ਮੇਲ ਕਰਕੇ ਦਰਖਤਾਂ ਦੀ ਗਿਣਤੀ ਘਟਾਉਣ ਲਈ ਕੀਤੇ ਜਾ ਰਹੇ ਕੰਮਾਂ ਅਤੇ ਹਰਿਆਲੀ ਨੂੰ ਬਚਾਉਣ ਲਈ ਸ਼ਿਕਾਇਤ ਦਰਜ ਕਰਵਾਈ | ਇਸ ਮੌਕੇ ਸੁਖਦੇਵ ਸਿੰਘ, ਅਸ਼ੋਕ ਕੁਮਾਰ ਭਾਟੀਆ, ਲਹਿੰਬਰ ਸਿੰਘ , ਭੁਪਿੰਦਰ ਸਿੰਘ ਬਿੱਟੂ, ਜਗਤਾਰ ਸਿੰਘ, ਗਿਆਨ ਚੰਦ, ਸ਼ਮਿੰਦਰ ਸਿੰਘ ਅਤੇ ਹਰਬੰਸ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਮੱਕੋਵਾਲ ਦੀ ਡਿਸਪੈਂਸਰੀ ਦਾ ਰੱਖਿਆ ਨੀਂਹ ਪੱਥਰ <br/> ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਨੇ ਹਿੰਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।