23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਵਿਧਾਇਕ ਰਾਜਾ ਗਿੱਲ ਨੇ 84 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੰਪਰਕ ਸੜਕਾਂ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 26-09-2025
ਪੱਸੀ ਕੰਢੀ, 25 ਸਤੰਬਰ (ਜਗਤਾਰ ਸਿੰਘ ਰਜਪਾਲਮਾ)-ਪੰਜਾਬ ਸਰਕਾਰ ਕੰਢੀ ਖੇਤਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ, ਆਉਣ ਵਾਲੇ ਸਮੇਂ 'ਚ ਕੰਢੀ ਖੇਤਰ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕੰਢੀ ਖੇਤਰ ਦੇ ਗੜ੍ਹਦੀਵਾਲਾ ਰਘਵਾਲ ਰੋਡ ਤੋਂ ਮੱਲੇਵਾਲ, ਭੰਬੋਵਾਲ, ਭਟੋਲੀ, ਕਕਰਾਲੀ ਸੰਪਰਕ ਸੜਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਦੇ ਹੋਏ ਕੀਤਾ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਕੰਢੀ ਖੇਤਰ ਦੇ ਲੋਕਾਂ ਦੀ ਬੜੇ ਸਮੇਂ ਤੋਂ ਮੰਗ ਸੀ ਕਿ ਇਸ ਸੜਕ ਨੂੰ ਬਣਾਇਆ ਜਾਵੇ |
ਉਨ੍ਹਾਂ ਦੱਸਿਆ ਕਿ ਇਸ ਸੜਕ ਨੂੰ ਬਣਾਉਣ ਲਈ 84 ਲੱਖ ਦੀ ਲਾਗਤ ਆਵੇਗੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਕੰਢੀ ਖੇਤਰ ਦੇ ਲੋਕਾਂ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਬਰਾਬਰ ਸਹੂਲਤਾਂ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਲੋਕਾਂ ਨੂੰ ਬਾਰਿਸ਼ਾਂ ਦੌਰਾਨ ਪਾਣੀ ਭਰਨ ਦੀ ਸਮੱਸਿਆ ਤੋਂ ਰਾਹਤ ਮਿਲੇਗੀ ਅਤੇ ਆਵਾਜਾਈ ਵਿਚ ਵੀ ਸਹੂਲਤ ਹੋਵੇਗੀ | ਉਨ੍ਹਾਂ ਕਿਹਾ ਕਿ ਕੰਢੀ ਇਲਾਕੇ ਦੇ ਵਿਕਾਸ ਲਈ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਕੰਮ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ | ਇਸ ਮੌਕੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜੋ ਅੱਜ ਪੂਰੀ ਹੋ ਰਹੀ ਹੈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਆਪੋ ਆਪਣੇ ਵਿਚਾਰ ਪੇਸ਼ ਕੀਤੇ |
ਇਸ ਮੌਕੇ ਬਲਾਕ ਪ੍ਰਧਾਨ ਨੰਬਰਦਾਰ ਮਾਸਟਰ ਰਛਪਾਲ ਸਿੰਘ, ਬਲਾਕ ਇੰਚਾਰਜ ਤੇ ਸੰਮਤੀ ਮੈਂਬਰ ਅੰਕੁਸ਼ ਪੰਡਿਤ, ਹਲਕਾ ਕੋਆਰਡੀਨੇਟਰ ਕੈਪਟਨ ਤਰਸੇਮ ਸਿੰਘ ਮੱਲ੍ਹੇਵਾਲ, ਬਲਾਕ ਪ੍ਰਧਾਨ ਮਾਸਟਰ ਪਰਮਾਨੰਦ ਮੱਲ੍ਹੇਵਾਲ, ਬਲਾਕ ਪ੍ਰਧਾਨ ਜੇ.ਈ. ਅਵਤਾਰ ਸਿੰਘ, ਸਰਪੰਚ ਨੀਰਜ ਕੁਮਾਰ, ਸਰਪੰਚ ਚੱਕਨੂਰ ਅਲੀ, ਗੌਰਵ ਫਤਹਿਪੁਰ, ਕੈਪਟਨ ਗੁਰਵਿੰਦਰ ਸਿੰਘ, ਸਰਪੰਚ ਮਨਦੀਪ ਕੁਮਾਰ, ਗੌਰਵ ਪੰਡੋਰੀ ਅਟਵਾਲ, ਡਾਕਟਰ ਮਨਦੀਪ ਸਿੰਘ ਭਟੋਲੀ, ਸਰਪੰਚ ਸੁਖਜਿੰਦਰ ਸਿੰਘ ਡਿੰਪਲ, ਰਾਜਾ ਅਰਗੋਵਾਲ, ਰੂਪ ਲਾਲ, ਊਸਾ ਸਰਪੰਚ ਭੱਟਲਾਂ, ਸੁਖਵਿੰਦਰ ਸਿੰਘ ਬਾਹਗਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਜਸ਼ਨ ਗੁਰਾਇਆ ਬਣੇ ਐਸ.ਓ.ਆਈ ਹੁਸ਼ਿਆਰਪੁਰ ਜ਼ਿਲੇ੍ਹ ਦੇ ਪ੍ਰਧਾਨ ਅਗਲੀ ਖ਼ਬਰ ਸੀਨੀਅਰ 'ਆਪ' ਆਗੂ ਰਮਨ ਬਹਿਲ ਨੇ ਹਲਕਾ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।