23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਮੁੱਖ ਮੰਤਰੀ ਦਾ ਘਿਰਾਓ 28 ਨੂੰ

ਅਜੀਤ ਡੈਸਕ 26-09-2025
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਕੀਤੇ ਐਲਾਨ ਤੇ ਲਿਖਤ ਵਾਅਦਿਆਂ ਤੋਂ ਭੱਜਣ ਦੇ ਰੋਸ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ 28 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਘਿਰਾਓ ਕੀਤਾ ਜਾਵੇਗਾ | ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਤੇ ਸੂਬਾ ਕਮੇਟੀ ਮੈਂਬਰ ਅਨਿਲ ਐਰੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਲਗਪਗ 80 ਦੇ ਕਰੀਬ ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਤੇ ਵਿੱਤ ਵਿਭਾਗ ਦੇ ਆਲਾ ਅਫ਼ਸਰਾਂ ਨਾਲ ਜਥੇਬੰਦੀ ਦੀਆਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚ ਜਥੇਬੰਦੀ ਦੇ ਪੱਲੇ ਲਾਪਰਿਆਂ ਤੋਂ ਸਿਵਾਏ ਕੁੱਝ ਨਹੀਂ ਪਾਇਆ ਭਾਵੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਨ ਰੂਪ 'ਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖ਼ਾਹ ਕਮਿਸ਼ਨ ਦੀਵਾਲੀ ਪਹਿਲਾ ਲਾਗੂ ਕਰਨ ਦੇ ਐਲਾਨ ਕੀਤੇ, ਪਰ ਲਾਗੂ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਰਾਜਸੀ ਸਮਾਗਮਾਂ 'ਚ ਪਹੁੰਚ ਕੇ ਪੰਜਾਬ ਸਰਕਾਰ ਦਾ ਕੰਪਿਊਟਰ ਅਧਿਆਪਕ ਤੇ ਲੋਕ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਡਾ. ਬਲਵੀਰ ਕੁਮਾਰ ਨੇ ਸਿਵਲ ਸਰਜਨ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਜਸ਼ਨ ਗੁਰਾਇਆ ਬਣੇ ਐਸ.ਓ.ਆਈ ਹੁਸ਼ਿਆਰਪੁਰ ਜ਼ਿਲੇ੍ਹ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।