23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਡਾ. ਬਲਵੀਰ ਕੁਮਾਰ ਨੇ ਸਿਵਲ ਸਰਜਨ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ

ਅਜੀਤ ਡੈਸਕ 26-09-2025
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਪ੍ਰਮੋਸ਼ਨ ਦੇ ਹੁਕਮਾਂ ਅਨੁਸਾਰ ਡਾ. ਬਲਵੀਰ ਕੁਮਾਰ ਨੇ ਸਿਵਲ ਸਰਜਨ ਹੁਸ਼ਿਆਰਪੁਰ ਵਜੋਂ ਆਪਣਾ ਅਹੁਦਾ ਸੰਭਾਲਿਆ | ਦਫ਼ਤਰ ਪਹੁੰਚਣ 'ਤੇ ਕਾਰਜਕਾਰੀ ਸਿਵਲ ਸਰਜਨ ਵਜੋਂ ਕੰਮ ਕਰ ਰਹੇ ਡਾ. ਸੀਮਾ ਗਰਗ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ, ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਡਾ. ਨਵਜੋਤ ਸਿੰਘ ਤੇ ਡਾ. ਨੇਹਾ ਪਾਲ ਅਤੇ ਹੋਰ ਪ੍ਰੋਗਰਾਮ ਅਫ਼ਸਰਾਂ ਤੇ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ | ਜ਼ਿਕਰਯੋਗ ਹੈ ਕਿ ਡਾ. ਬਲਵੀਰ ਕੁਮਾਰ ਇਸ ਤੋਂ ਪਹਿਲਾਂ ਸਿਵਲ ਸਰਜਨ ਦਫ਼ਤਰ ਨਵਾਂ ਸ਼ਹਿਰ 'ਚ ਸਹਾਇਕ ਸਿਵਲ ਸਰਜਨ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ | ਇਸ ਮੌਕੇ ਡਾ. ਬਲਵੀਰ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸੌਂਪੀ
ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ, ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਡਾ. ਬਲਵੀਰ ਕੁਮਾਰ ਨੇ ਖ਼ਾਸ ਕਰਕੇ ਇਹ ਭਰੋਸਾ ਦਵਾਇਆ ਕਿ ਸਰਕਾਰੀ ਹਸਪਤਾਲਾਂ ਤੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਦਮ ਚੁੱਕੇ ਜਾਣਗੇ, ਤਾਂ ਜੋ ਹਰ ਨਾਗਰਿਕ ਨੂੰ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ |
ਪਿਛਲੀ ਖ਼ਬਰ ਸਿੱਖਿਆ ਦੇ ਖੇਤਰ 'ਚ ਅਹਿਮ ਯੋਗਦਾਨ ਪਾਉਣ 'ਤੇ ਸੰਜੀਵ ਕੁਮਾਰ ਵਾਸਲ 'ਐਜੂਕੇਸ਼ਨਲ ਵਿਜਨੇਰੀ ਆਫ਼ ਦਾ ਯੀਅਰ' ਐਵਾਰਡ ਨਾਲ ਸ... ਅਗਲੀ ਖ਼ਬਰ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਮੁੱਖ ਮੰਤਰੀ ਦਾ ਘਿਰਾਓ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।