24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਵਿਜੇ ਸਾਂਪਲਾ ਦੀ ਅਗਵਾਈ ਹੇਠ ਪੰਡਿਤ ਦੀਨਦਿਆਲ ਉਪਾਧਿਆਇ ਦੀ ਜੈਅੰਤੀ ਮਨਾਈ

ਅਜੀਤ ਡੈਸਕ 26-09-2025
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੰਸਥਾਪਕ ਪੰਡਿਤ ਦੀਨਦਿਆਲ ਉਪਾਧਿਆਇ ਦੀ ਜੈਅੰਤੀ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ 'ਚ ਮਨਾਈ ਗਈ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਇ ਦਾ ਸਾਰਾ ਜੀਵਨ ਰਾਸ਼ਟਰ ਹਿੱਤ ਤੇ ਸਮਾਜ ਸੇਵਾ ਨੂੰ ਸਮਰਪਿਤ ਰਿਹਾ ਹੈ | ਉਨ੍ਹਾਂ ਕਿਹਾ ਕਿ ਉਪਾਧਿਆਇ ਦੀ ਵਿਚਾਰ ਧਾਰਾ ਤੇ ਆਦਰਸ਼ ਅੱਜ ਵੀ ਭਾਜਪਾ ਦੇ ਵਰਕਰਾਂ ਲਈ ਪ੍ਰੇਰਨਾਸ੍ਰੋਤ ਹਨ ਅਤੇ ਉਨ੍ਹਾਂ ਦਾ ਸਮਾਜ ਦੀ ਤਰੱਕੀ ਤੇ ਰਾਸ਼ਟਰ ਨਿਰਮਾਣ 'ਚ ਅਹਿਮ ਯੋਗਦਾਨ ਰਿਹਾ ਹੈ | ਇਸ ਮੌਕੇ ਅਸ਼ਵਨੀ ਓਹਰੀ, ਸਾਹਿਲ ਸਾਂਪਲਾ, ਨਿਤਿਨ ਗੁਪਤਾ, ਸ਼ਿਵਮ ਓਹਰੀ, ਸੰਜੀਵ, ਅੰਮਿ੍ਤ ਸ਼ਰਮਾ, ਅਮਲੋਕ ਹੁੰਦਲ, ਸੂਰੀ ਸ਼ਰਮਾ, ਭਵੇਸ਼ ਧਵਨ, ਮੁਨੀਸ਼ ਸ਼ਰਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰੋ. ਜੀ. ਐਸ. ਮੁਲਤਾਨੀ ਦੀ ਅਗਵਾਈ ਹੇਠ 200 ਨੌਜਵਾਨ 'ਆਪ' 'ਚ ਹੋਏ ਸ਼ਾਮਿਲ ਅਗਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਬੀਆਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।