01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ 'ਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ

ਅਜੀਤ ਡੈਸਕ 19-10-2025
ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)-ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਂਦੇ ਹੋਏ ਸਮਾਜ ਨੂੰ ਵਾਤਾਵਰਨ ਸੰਭਾਲਣ ਦਾ ਸੱਦਾ ਦਿੱਤਾ | ਇਸ ਦੌਰਾਨ ਵਿਦਿਆਰਥਣਾਂ ਨੇ ਰੰਗੋਲੀ ਪ੍ਰਤੀਯੋਗਤਾ 'ਚ ਹਿੱਸਾ ਲਿਆ ਤੇ ਵੱਖ-ਵੱਖ ਤਰੀਕੇ ਦੇ ਭੋਜਨਾਂ ਦੇ ਸਟਾਲ ਲਗਾਏ | ਸਕੂਲ ਦੀਆਂ ਵਿਦਿਆਰਥਣਾਂ ਵਲੋਂ ਆਪਣੇ ਹੱਥੀਂ ਤਿਆਰ ਕੀਤਾ ਗਿਆ ਸਜਾਵਟ ਦਾ ਸਾਮਾਨ ਤੇ ਦੀਵੇ ਵੀ ਵੇਚੇ ਗਏ | ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਵਿਦਿਆਰਥਣਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਭਵਿੱਖ ਵਿਚ ਆਪਣੇ ਹੱਥ ਦੀ ਕਿਰਤ ਨੂੰ ਆਪਣਾ ਕਿੱਤਾ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਤੇ ਸਮੂਹ ਟਰੱਸਟ ਮੈਂਬਰਾਂ ਨੇ ਵਿਦਿਆਰਥਣਾਂ ਤੇ ਸਮੂਹ ਸਟਾਫ ਨੂੰ ਦਿਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਮਨਪ੍ਰੀਤ ਕੌਰ, ਸਮੂਹ ਸਕੂਲ ਸਟਾਫ ਤੇ ਵਿਦਿਆਰਥਣਾਂ ਹਾਜ਼ਰ ਰਹੀਆਂ |
ਪਿਛਲੀ ਖ਼ਬਰ ਫਿਊਚਰ ਟੀਚ ਇੰਸਟੀਟਿਊਟ ਭੰਗਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।