31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਐਮ. ਜੀ. ਆਈ. ਕਾਨਵੈਂਟ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਸੰਬੰਧੀ ਮੁਕਾਬਲੇ ਕਰਵਾਏ

ਅਜੀਤ ਡੈਸਕ 19-10-2025
ਦਸੂਹਾ, 18 ਅਕਤੂਬਰ (ਭੁੱਲਰ)-ਐਮ. ਜੀ. ਆਈ. ਕਾਨਵੈਂਟ ਸਕੂਲ ਕਲੋਵਾਲ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਸੰਬੰਧੀ ਬੱਚਿਆਂ ਦੇ ਵੱਖ-ਵੱਖ ਕਾਰਡ ਮੇਕਿੰਗ, ਰੰਗੋਲੀ, ਦੀਵੇ ਸਜਾਉਣ ਪ੍ਰਤੀ ਯੋਗਤਾ, ਮੋਮਬਤੀਆਂ ਸਜਾਵਟ ਦੇ ਮੁਕਾਬਲੇ ਕਰਵਾਏ ਗਏ | ਜੇਤੂ ਬੱਚਿਆਂ ਦਾ ਸਨਮਾਨ ਕੀਤਾ | ਇਸ ਮੌਕੇ ਪਿ੍ੰਸੀਪਲ ਮੈਡਮ ਭਾਵਨਾ ਨੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ | ਉਨ੍ਹਾਂ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ | ਉਨ੍ਹਾਂ ਦੱਸਿਆ ਕਿ ਅਜੋਕੇ ਸਮੇਂ ਦੌਰਾਨ ਪ੍ਰਦੂਸ਼ਣ ਨਾਲ ਵਾਤਾਵਰਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਚੁੱਕਿਆ ਹੈ | ਇਸ ਮੌਕੇ ਚੇਅਰਮੈਨ ਰਜਿੰਦਰ ਪਾਲ ਸਿੰਘ ਤੇ ਕਨਵੀਨਰ ਕਮਲਜੀਤ ਕੌਰ ਨੇ ਵੀ ਬੱਚਿਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਵੱਡੀ ਗਿਣਤੀ 'ਚ ਸਕੂਲ ਸਟਾਫ਼ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਬੀ. ਐਸ. ਸੀ. ਬਾਇਓ ਟੈਕਨਾਲੋਜੀ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦੇ ਨਾਲ ਜੋੜਨਾ ਜ਼ਰੂਰੀ-ਵਿਧਾਇਕ ਰਾਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।