31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵੁੱਡਬਰੀ ਵਰਲਡ ਸਕੂਲ ਵਿਖੇ ਪ੍ਰਦੂਸ਼ਣ ਮੁਕਤ ਹਰੀ ਦੀਵਾਲੀ ਸੰਬੰਧੀ ਰੈਲੀ ਕੱਢੀ

ਅਜੀਤ ਡੈਸਕ 19-10-2025
ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)-ਵਾਤਾਵਰਨ ਅਨੁਕੂਲ ਤਿਉਹਾਰਾਂ ਦੇ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਵੁੱਡਬਰੀ ਵਰਲਡ ਸਕੂਲ ਮੁਕੇਰੀਆਂ ਵਿਖੇ ਹਰੀ ਦੀਵਾਲੀ ਸੰਬੰਧੀ ਰੈਲੀ ਕੱਢੀ ਗਈ, ਜਿਸ 'ਚ ਵਿਦਿਆਰਥੀ, ਅਧਿਆਪਕ ਤੇ ਭਾਈਚਾਰੇ ਦੇ ਮੈਂਬਰ ਸ਼ਾਮਿਲ ਸਨ | ਇਸ ਪਹਿਲ ਦਾ ਉਦੇਸ਼ ਜਨਤਾ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਦੇ ਫ਼ਾਇਦਿਆਂ ਬਾਰੇ ਜਾਗਰੂਕ ਕਰਨਾ ਅਤੇ ਤਿਉਹਾਰ ਮਨਾਉਣ ਦੇ ਟਿਕਾਊ ਤਰੀਕਿਆਂ ਨੂੰ ਉਤਸ਼ਾਹਿਤ ਕਰਨਾ ਸੀ | ਰੈਲੀ 'ਚ ਵਿਦਿਆਰਥੀਆਂ ਨੇ ਸਕੂਲ ਦੇ ਆਲੇ-ਦੁਆਲੇ ਦੇ ਪਿੰਡਾਂ 'ਚ ਮਾਰਚ ਕਰਦੇ ਹੋਏ, 'ਪ੍ਰਦੂਸ਼ਣ ਮੁਕਤ ਦੀਵਾਲੀ, ਹਰ ਜਗ੍ਹਾ ਖ਼ੁਸ਼ਹਾਲੀ' ਤੇ 'ਹਰੀ ਦੀਵਾਲੀ, ਸਾਫ਼ ਦੀਵਾਲੀ' ਵਰਗੇ ਨਾਅਰਿਆਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ | ਰੈਲੀ ਦੌਰਾਨ ਵਿਦਿਆਰਥੀਆਂ ਨੇ ਹਵਾ ਤੇ ਸ਼ੋਰ ਪ੍ਰਦੂਸ਼ਣ ਨੂੰ ਘਟਾਉਣ ਲਈ ਪਟਾਕਿਆਂ ਤੋਂ ਬਚਣ ਦੀ ਮਹੱਤਤਾ ਨੂੰ ਉਜਾਗਰ ਕਰਨ ਵਾਲੇ ਸਕਿੱਟ ਅਤੇ ਭਾਸ਼ਨ ਪੇਸ਼ ਕੀਤੇ | ਸਕੂਲ ਦੇ ਪਿ੍ੰਸੀਪਲ ਮੈਡਮ ਮਧੂ ਡੋਗਰਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਨੁਕਸਾਨ ਪਹੁੰਚਾਏ ਬਿਨਾਂ ਵੀ ਤਿਉਹਾਰ ਮਨਾਏ ਜਾ ਸਕਦੇ ਹਨ | ਇਸ ਮੌਕੇ ਵਿਦਿਆਰਥੀ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਨੇ ਪਿੰਗਲਾ ਘਰ ਦੇ ਬੱਚਿਆਂ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਬੀ. ਐਸ. ਸੀ. ਬਾਇਓ ਟੈਕਨਾਲੋਜੀ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।