31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 19-10-2025
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੀ ਲੜੀਆਂ, ਦੀਵਿਆਂ ਤੇ ਰੰਗੋਲੀ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ | ਇਸ ਮੌਕੇ ਕਰਵਾਏ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪਿ੍ੰ: ਮਾਰਿਆ ਜਾੱਨ ਤੇ ਡਾਇਰੈਕਟਰ ਅਨੁੱਜ ਤੋਲਾ ਤੇ ਅਮਿਤ ਤੋਲਾ ਵਲੋਂ ਸਾਂਝੇ ਤੌਰ 'ਤੇ ਦੀਪ ਜਲਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ, ਉਪਰੰਤ ਮਾਂ ਸਰਸਵਤੀ ਵੰਦਨਾ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਨਾਚ, ਨਾਟਕ, ਗੀਤ ਤੇ ਕਵਿਤਾਵਾਂ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ | ਇਸ ਮੌਕੇ ਵਿਦਿਆਰਥੀਆਂ 'ਚ ਰੰਗੋਲੀ ਬਣਾਉਣ, ਦੀਵਿਆਂ ਦੀ ਸਜਾਵਟ, ਗ੍ਰੀਟਿੰਗ ਕਾਰਡ ਬਣਾਉਣ ਦੇ ਮੁਕਾਬਲੇ ਵੀ ਕਰਵਾਏ, ਜਿਨ੍ਹਾਂ 'ਚ ਹਿੱਸਾ ਲੈ ਕੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਪਿ੍ੰ: ਮਾਰਿਆ ਜਾੱਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਸਿਰਫ਼ ਇਕ ਤਿਉਹਾਰ ਨਹੀਂ, ਬਲਕਿ ਇਹ ਪ੍ਰਕਾਸ਼ ਸਮੇਤ ਅਗਿਆਨ 'ਤੇ ਗਿਆਨ ਤੇ ਝੂਠ 'ਤੇ ਸੱਚ ਦੀ ਜਿੱਤ ਦਾ ਵੀ ਪ੍ਰਤੀਕ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪਟਾਕਿਆਂ ਦੀ ਵਰਤੋਂ ਨਾ ਕਰਕੇ ਵੱਧ-ਵੱਧ ਬੂਟੇ ਲਗਾ ਕੇ ਗ੍ਰੀਨ ਦੀਵਾਲੀ ਮਨਾਉਣ, ਕਿਉਂਕਿ ਪਟਾਕਿਆਂ ਕਾਰਨ ਵਾਤਾਵਰਨ ਬਹੁਤ ਜ਼ਿਆਦਾ ਪ੍ਰਦੂਸ਼ਿਤ ਹੁੰਦਾ ਹੈ, ਜੋ ਮਨੁੱਖਾਂ ਸਮੇਤ ਪਸ਼ੂਆਂ, ਪੰਛੀਆਂ ਲਈ ਵੀ ਘਾਤਕ ਹੈ | ਇਸ ਮੌਕੇ ਡਾਇਰੈਕਟਰ ਅਨੁੱਜ ਤੋਲਾ ਤੇ ਅਮਿਤ ਤੋਲਾ ਨੇ ਸੰਬੋਧਨ ਕਰਦਿਆਂ ਸਾਰਿਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਅਤੇ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾਂ ਵਚਨਬੱਧ ਹੈ |
ਪਿਛਲੀ ਖ਼ਬਰ ਮਿਰਜ਼ਾਪੁਰ ਜੰਡੇ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 3 ਦਿਨਾਂ ਸਮਾਗਮ ਸ਼ੁਰੂ ਅਗਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ 'ਚ ਵਿਦਿਆਰਥੀ ਪ੍ਰੀਸ਼ਦ ਨੇ ਦੀਵਾਲੀ ਤੇ ਵਾਤਾਵਰਨ ਸੁਰੱਖਿਆ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।