31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮਾਡਰਨ ਗਰੁੱਪ ਆਫ਼ ਕਾਲਜਿਜ਼ 'ਚ ਰੌਸ਼ਨੀਆਂ ਦਾ ਤਿਉਹਾਰ ਤੇ ਬੰਦੀਛੋੜ ਦਿਵਸ ਮਨਾਇਆ

ਅਜੀਤ ਡੈਸਕ 19-10-2025
ਭੰਗਾਲਾ, 18 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਚ ਰੌਸ਼ਨੀਆਂ ਦਾ ਤਿਉਹਾਰ ਤੇ ਬੰਦੀਛੋੜ ਦਿਵਸ ਰਿਵਾਇਤੀ ਢੰਗ ਨਾਲ ਮਨਾਇਆ ਗਿਆ | ਇਸ ਦੀਪ ਉਤਸਵ ਦੇ ਮੌਕੇ ਵਿਦਿਆਰਥੀਆਂ ਵਲੋਂ ਭੰਗੜਾ, ਗਿੱਧਾ, ਸੰਗੀਤ, ਰੰਗੋਲੀ ਤੇ ਸ਼ਾਇਰੀ ਵਰਗੀਆਂ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਯੂਥ ਭਲਾਈ ਪ੍ਰੋਗਰਾਮ ਅਧੀਨ ਹੋਏ ਪ੍ਰੋਗਰਾਮ 'ਚ ਚੇਅਰਮੈਨ ਸੁਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰੋਗਰਾਮ ਦੇ ਆਯੋਜਕ ਤਾਨਮੀਤ ਕੌਰ ਤੇ ਸਲੋਨੀ ਵਲੋਂ ਮਹਿਮਾਨਾਂ ਤੇ ਵਿਦਿਆਰਥੀਆਂ ਨੂੰ ਇਸ ਦਿਨ ਦੇ ਮਹੱਤਵ ਬਾਰੇ ਦੱਸਿਆ ਗਿਆ | ਮੁੱਖ ਮਹਿਮਾਨ ਤੋਂ ਇਲਾਵਾ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਤੇ ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਪ੍ਰੋਗਰਾਮ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਦੌਰਾਨ ਡਾ. ਜਤਿੰਦਰ ਕੁਮਾਰ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਤੇ ਆਪਣੇ ਹੁਨਰ ਨੂੰ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਸੰਵਾਰਨ ਦਾ ਸੱਦਾ ਦਿੱਤਾ | ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਵੀ ਰੌਸ਼ਨੀਆਂ ਦੇ ਤਿਉਹਾਰ ਨੂੰ ਪ੍ਰਦੂਸ਼ਣ ਰਹਿਤ ਮਨਾਉਣ ਲਈ ਕਿਹਾ | ਇਸ ਮੌਕੇ ਪ੍ਰੋ. ਪਰਵਿੰਦਰ ਸਿੰਘ, ਪ੍ਰੋ. ਸੁਖਜਿੰਦਰ ਸਿੰਘ, ਡਾ. ਕਮਲ ਕਿਸ਼ੋਰ, ਪਰਮਿੰਦਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਸ਼ਾਮਲ ਹੋਏ, ਜਿਨ੍ਹਾਂ ਨੇ ਸਮਾਗਮ ਨੂੰ ਸਫਲਤਾ-ਪੂਰਵਕ ਨੇਪਰੇ ਚਾੜ੍ਹਨ ਲਈ ਆਪਣਾ ਭਰਪੂਰ ਸਹਿਯੋਗ ਦਿੱਤਾ |
ਪਿਛਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੇਮਜ਼ ਕੈਂਬ੍ਰਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਵਿਦਿਆਰਥੀ ਕੌਂਸਲ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।