31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸਟਾਰ ਪਬਲਿਕ ਸਕੂਲ ਮੁਕੇਰੀਆਂ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 19-10-2025
ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਦੀਵਾਲੀ ਮੌਕੇ 'ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਨਰਸਰੀ ਤੋਂ ਯੂ. ਕੇ. ਜੀ. ਤੱਕ ਦੇ ਬੱਚਿਆਂ ਨੇ ਮੋਮਬੱਤੀ ਸਜਾਵਟ ਗਤੀਵਿਧੀ ਵਿਚ ਹਿੱਸਾ ਲਿਆ | ਕਲਾਸ ਪਹਿਲੀ ਤੋਂ ਤੀਜੀ ਤੱਕ ਦੇ ਵਿਦਿਆਰਥੀਆਂ ਨੇ ਦੀਵੇ ਸਜਾਏ, ਕਲਾਸ ਚੌਥੀ ਤੋਂ ਪੰਜਵੀ ਤੱਕ ਦੇ ਵਿਦਿਆਰਥੀਆਂ ਨੇ ਤੋਰਣ ਤਿਆਰ ਕੀਤੇ ਅਤੇ ਸਜਾਏ, ਕਲਾਸ ਛੇਵੀਂ ਤੋਂ ਸੱਤਵੀਂ ਤੱਕ ਦੇ ਵਿਦਿਆਰਥੀਆਂ ਨੇ ਕਲਸ਼ ਸਜਾਵਟ ਤੇ ਕਲਾਸ ਅੱਠਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਰੰਗੋਲੀ ਬਣਾਕੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਪਿ੍ੰਸਿਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਤੇ ਰੋਸ਼ਨੀ ਦਾ ਪ੍ਰਤੀਕ ਹੈ | ਉਨ੍ਹਾਂ ਨੇ ਬੱਚਿਆਂ ਨੂੰ ਘਰ ਸਜਾਉਣ, ਰੰਗੋਲੀ ਬਣਾਉਣ ਅਤੇ ਪਰੰਪਰਾਗਤ ਭੋਜਨ ਦਾ ਆਨੰਦ ਲੈਣ ਦੇ ਨਾਲ-ਨਾਲ ਗ੍ਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਤਾਂ ਜੋ ਵਾਤਾਵਰਨ ਦੀ ਸੁਰੱਖਿਆ ਕੀਤੀ ਜਾ ਸਕੇ | ਪ੍ਰੋਗਰਾਮ ਦੇ ਅੰਤ ਵਿਚ ਪੂਰੇ ਸਕੂਲ ਵਿਚ ਦੀਵਿਆਂ ਤੇ ਸਜਾਵਟ ਨਾਲ ਦੀਵਾਲੀ ਦਾ ਰੌਣਕਮਈ ਮਾਹੌਲ ਬਣ ਗਿਆ |ੀ ਤਸਵੀਰ ਹੀ
ਪਿਛਲੀ ਖ਼ਬਰ ਵਿਧਾਇਕ ਜਸਵੀਰ ਰਾਜਾ ਵਲੋਂ ਵੱਖ-ਵੱਖ ਪਿੰਡਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਭੇਟ ਅਗਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ 'ਚ ਰੌਸ਼ਨੀਆਂ ਦਾ ਤਿਉਹਾਰ ਤੇ ਬੰਦੀਛੋੜ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।