31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਿਧਾਇਕ ਜਸਵੀਰ ਰਾਜਾ ਵਲੋਂ ਵੱਖ-ਵੱਖ ਪਿੰਡਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਭੇਟ

ਅਜੀਤ ਡੈਸਕ 19-10-2025
ਟਾਂਡਾ ਉੜਮੁੜ, 18 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਵਿਧਾਇਕ ਰਾਜਾ ਨੇ ਪਿਛਲੇ ਸਮੇਂ ਦੌਰਾਨ ਬਰਸਾਤ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੱਖ-ਵੱਖ ਪਿੰਡਾਂ ਦੇ 20 ਕਿਸਾਨਾਂ ਨੂੰ 4.68 ਲੱਖ ਭੇਟ ਕੀਤੇ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਹੜ੍ਹਾਂ ਕਾਰਨ ਬਰਬਾਦ ਹੋਈ ਫ਼ਸਲਾਂ ਦੀ ਸਹਾਇਤਾ ਰਾਸ਼ੀ ਤੁਰੰਤ ਹੀ ਪ੍ਰਭਾਵਿਤ ਕਿਸਾਨਾਂ ਨੂੰ ਭੇਟ ਕਰਕੇ ਇਸ ਸਾਬਤ ਕੀਤਾ ਹੈ | ਸੂਬਾ ਸਰਕਾਰ ਕਿਸਾਨ ਹਿਤੈਸ਼ੀ ਹੈ ਤੇ ਕਿਸਾਨਾਂ ਦੇ ਹਰ ਦੁੱਖ ਸੁੱਖ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ | ਇਸ ਮੌਕੇ ਵਿਧਾਇਕ ਰਾਜਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕੀਤਾ ਤੇ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਇਲਾਕੇ ਦੇ ਹੋਰਨਾਂ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਚੱਕ ਤਕਸੀਮ ਕੀਤੇ ਜਾਣਗੇ | ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਵਿਧਾਇਕ ਜਸਵੀਰ ਰਾਜਾ ਦਾ ਧੰਨਵਾਦ ਕੀਤਾ | ਇਸ ਮੌਕੇ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਸੰਗਠਨ ਇੰਚਾਰਜ ਕੇਸ਼ਵ ਸਿੰਘ, ਸਰਪੰਚ ਗੋਪੀ ਤੱਲਾ, ਸਰਪੰਚ ਲਾਹੌਰ ਸਿੰਘ ਟਾਂਡੀ, ਸਰਪੰਚ ਜਸਵੰਤ ਸਿੰਘ, ਨੰਬਰਦਾਰ ਇਕਬਾਲ ਸਿੰਘ, ਗੁਰਦੀਪ ਹੈਪੀ, ਲਖਵਿੰਦਰ ਸੇਠੀ, ਰਾਜਨ ਸੋਂਧੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਉਤਸ਼ਾਹ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ 'ਚ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।