30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣਾ ਸਮੇਂ ਦੀ ਮੁੱਖ ਲੋੜ-ਪਿੰਕੀ

ਅਜੀਤ ਡੈਸਕ 19-10-2025
ਨੌਸ਼ਹਿਰਾ ਪੱਤਣ, 18 ਅਕਤੂਬਰ (ਗੁਰਜੀਤ ਸਿੰਘ ਭੰਮਰਾ)-ਪੂਰੇ ਦੇਸ਼ 'ਚ ਦੀਵਾਲੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਇਸ ਦਿਨ ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ 52 ਹਿੰਦੂ ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ 'ਚੋਂ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਪਹੁੰਚੇ ਸਨ ਅਤੇ ਇਸ ਦਿਨ ਨੂੰ ਬੰਦੀ ਛੋੜ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ | ਇਸ ਦਿਨ ਲੋਕ ਦੀਵੇ ਬਾਲ ਕੇ ਖੁਸ਼ੀ ਦਾ ਇਜ਼ਹਾਰ ਕਰਦੇ ਹਨ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਕ ਭੁਪਿੰਦਰ ਸਿੰਘ ਪਿੰਕੀ ਨੇ ਚੋਣਵੇਂ ਪੱਤਰਕਾਰਾਂ ਨਾਲ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਮੌਕੇ ਪਟਾਕੇ ਨਾ ਚਲਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗ੍ਰੀਨ ਦੀਵਾਲੀ ਮਨਾਉਣ, ਕਿਉਂਕਿ ਪਟਾਕਿਆਂ ਨਾਲ ਪ੍ਰਦੂਸ਼ਣ ਫ਼ੈਲਦਾ ਹੈ | ਉਨ੍ਹਾਂ ਕਿਹਾ ਪ੍ਰਦੂਸ਼ਿਤ ਵਾਤਾਵਰਣ ਕਾਰਨ ਬੱਚਿਆਂ ਤੇ ਬਜ਼ੁਰਗਾਂ ਨੂੰ ਸਾਹ ਲੈਣ 'ਚ ਕਾਫੀ ਮੁਸ਼ਕਿਲ ਆਉਂਦੀ ਹੈ | ਉਨ੍ਹਾਂ ਕਿਹਾ ਕਿ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ਨਾਲ ਅਨੇਕਾਂ ਹੀ ਹਾਦਸੇ ਹੋ ਜਾਂਦੇ ਹਨ ਤੇ ਇਨ੍ਹਾਂ ਹਾਦਸਿਆਂ ਨਾਲ ਵੱਡੇ ਪੱਧਰ 'ਤੇ ਕਾਫੀ ਨੁਕਸਾਨ ਹੁੰਦਾ ਹੈ | ਇਸ ਮੌਕੇ ਪਿੰਕੀ ਨੇ ਕਿਹਾ ਕਿ ਦੀਵਾਲੀ ਵਰਗੇ ਪਵਿੱਤਰ ਤਿਉਹਾਰਾਂ 'ਤੇ ਇਕ ਦੂਸਰੇ ਨੂੰ ਬੂਟੇ ਵੰਡੇ ਜਾਣ | ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਖੁਸ਼ੀਆਂ ਦਾ ਤਿਉਹਾਰ ਗ੍ਰੀਨ ਦੀਵਾਲੀ ਬੂਟੇ ਲਗਾ ਕੇ ਹੀ ਮਨਾਉਣਾ ਚਾਹੀਏ ਹਨ |
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਦਸੂਹਾ ਵਿਖੇ ਪੀ. ਟੀ. ਐਮ. ਕਰਵਾਈ ਅਗਲੀ ਖ਼ਬਰ ਮੰਨਣਹਾਨਾ 'ਚ ਮਾਂ ਚਿੰਤਪੁਰਨੀ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।