30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਅੰਮਿ੍ਤ ਸੰਚਾਰ, 55 ਪ੍ਰਾਣੀਆਂ ਨੇ ਅੰਮਿ੍ਤ ਛਕਿਆ

ਅਜੀਤ ਡੈਸਕ 19-10-2025
ਦਸੂਹਾ, 18 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਅੰਮਿ੍ਤ ਸੰਚਾਰ ਕਰਵਾਇਆ | ਇਸ ਮੌਕੇ ਦਰਸ਼ਨ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਕਰਨੈਲ ਸਿੰਘ, ਰਵਿੰਦਰ ਸਿੰਘ, ਰਛਮੀਤ ਸਿੰਘ ਪ੍ਰਚਾਰਕ, ਕਲਿਆਣ ਸਿੰਘ ਪ੍ਰਚਾਰਕ ਪੰਜ ਪਿਆਰਿਆਂ ਨੇ 55 ਪ੍ਰਾਣੀਆਂ ਨੂੰ ਅੰਮਿ੍ਤ ਛਕਾਇਆ ਤੇ ਗੁਰੂ ਦੇ ਲੜ ਲਗਾਇਆ | ਇਸ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਨੇ ਅੰਮਿ੍ਤ ਛਕਣ ਵਾਲੀਆਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਸਾਬਤ ਸੂਰਤ ਦਸਤਾਰ ਦੇ ਧਾਰਨੀ ਬਣਨ ਅਤੇ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਹਰ ਸੰਗਰਾਂਦ ਵਾਲੇ ਦਿਨ ਪੰਜ ਪਿਆਰਿਆਂ ਵਲੋਂ ਅੰਮਿ੍ਤ ਸੰਚਾਰ ਕਰਵਾਇਆ ਜਾਂਦਾ ਹੈੈ | ਇਸ ਮੌਕੇ ਅਮਨਦੀਪ ਸਿੰਘ ਮੂਨਕ, ਗੁਰ ਬਿਕਰਮ ਸਿੰਘ ਬਾਜਵਾ, ਬਲਬੀਰ ਸਿੰਘ ਬੋੋਦਲ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ, ਮੰਗਲ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ ਚੱਕ ਤੋਂ ਇਲਾਵਾ ਹੋਰ ਵੀ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਨੇ ਗੁਰਮਤਿ ਮੁਕਾਬਲਿਆਂ ਮਾਰੀਆਂ ਮੱਲਾਂ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰਸੋਈ ਹੁਨਰ ਦਾ ਕੀਤਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।