29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਨੇ ਗੁਰਮਤਿ ਮੁਕਾਬਲਿਆਂ ਮਾਰੀਆਂ ਮੱਲਾਂ

ਅਜੀਤ ਡੈਸਕ 19-10-2025
ਮਾਹਿਲਪੁਰ, 18 ਅਕਤੂਬਰ (ਰਜਿੰਦਰ ਸਿੰਘ)-ਸਮਾਜ ਸੇਵੀ ਸੰਸਥਾ ਗੁਰੂ ਕੀ ਰਸੋਈ ਅੱਛਰਵਾਲ ਵਲੋਂ ਕਰਵਾਏ ਵੱਖ-ਵੱਖ ਗੁਰਮਤਿ ਮੁਕਾਬਲਿਆਂ 'ਚ ਸੋ੍ਰਮਣੀ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਦੇ ਵਿਦਿਆਰਥੀਆਂ ਨੇ ਬਹੁਤ ਸਾਰੇ ਇਨਾਮ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਤੇ ਆਪਣੇ ਗਿਆਨ 'ਚ ਵਾਧਾ ਕੀਤਾ | ਜਾਣਕਾਰੀ ਦਿੰਦੇ ਹੋਏ ਪਿ੍ੰ. ਰਾਜਵਿੰਦਰ ਕੌਰ ਤੇ ਧਾਰਮਿਕ ਅਧਿਆਪਕਾ ਸੁਰਿੰਦਰ ਕੌਰ ਖ਼ਾਲਸਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੀ ਟੀਮ ਨੇ ਕਵੀਸ਼ਰੀ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕਰਕੇ 50 ਹਜ਼ਾਰ ਰੁਪਏ ਦਾ ਨਕਦ ਇਨਾਮ ਤੇ ਗੁਰਬਾਣੀ ਕੰਠ ਮੁਕਾਬਲੇ ਵਿਚ ਦੂਜਾ ਸਥਾਨ 50 ਹਜ਼ਾਰ ਦਾ ਇਨਾਮ ਪ੍ਰਾਪਤ ਕਰਨ ਤੋਂ ਇਲਾਵਾ ਗੁਰਬਾਣੀ ਕੀਰਤਨ ਕਵੀਸ਼ਰੀ ਗੁਰਬਾਣੀ ਕੰਠ ਤੇ ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਵੱਖ-ਵੱਖ ਵਰਗਾਂ 'ਚ ਬੱਚਿਆਂ ਨੇ ਚੌਥੇ ਪੰਜਵੇਂ ਛੇਵੇਂ ਸਥਾਨ ਪ੍ਰਾਪਤ ਕਰਕੇ ਲਗਪਗ ਇਕ ਲੱਖ 50 ਹਜ਼ਾਰ ਰੁਪਏ ਦੇ ਇਨਾਮ ਪ੍ਰਾਪਤ ਕੀਤੇ | ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਸੰਸਥਾ ਵਲੋਂ ਕੱਢੇ ਲੱਕੀ ਡਰਾਅ 'ਚ ਦੋ 43 ਇੰਚ ਐਲ. ਸੀ. ਡੀਜ ਵੀ ਪ੍ਰਾਪਤ ਕੀਤੀਆਂ | ਪਿ੍ੰਸੀਪਲ ਰਾਜਵਿੰਦਰ ਕੌਰ ਸਮੇਤ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਇਸ ਪ੍ਰਾਪਤੀ ਦੀ ਸ਼ਲਾਘਾ ਕਰਦੇ ਵਧਾਈ ਦਿੱਤੀ ਤੇ ਕਿਹਾ ਸੋ੍ਰਮਣੀ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਕੂਲ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦਣ ਨਾਲ ਨਾਲ ਗੁਰਮਤਿ ਸਿੱਖਿਆ ਦੇਣ ਲਈ ਵੀ ਬਚਨਬੱਧ ਹੈ |
ਪਿਛਲੀ ਖ਼ਬਰ ਭੰਗਾਲਾ ਵਿਖੇ ਟ੍ਰੈਫਿਕ ਲਾਈਟਾਂ ਤੇ ਪੱਕਾ ਬੱਸ ਅੱਡਾ ਬਣਾਉਣ ਦੀ ਮੰਗ ਨੇ ਫੜਿਆ ਜ਼ੋਰ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਅੰਮਿ੍ਤ ਸੰਚਾਰ, 55 ਪ੍ਰਾਣੀਆਂ ਨੇ ਅੰਮਿ੍ਤ ਛਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।