29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਗਰੀਨ ਦੀਵਾਲੀ ਮਨਾਉਣਾ ਸਮੇਂ ਦੀ ਮੁੱਖ ਲੋੜ-ਲਵਪ੍ਰੀਤ ਕੌਰ ਸੈਣੀ

ਅਜੀਤ ਡੈਸਕ 19-10-2025
ਭੰਗਾਲਾ, 18 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਗਰੀਨ ਦੀਵਾਲੀ ਮਨਾਉਣ ਨੂੰ ਪਹਿਲ ਦੇਣਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਆਮ ਪਟਾਕਿਆਂ ਤੋਂ ਹੁੰਦੇ ਪ੍ਰਦੂਸ਼ਣ ਨਾਲ ਵਾਤਾਵਰਨ ਦਾ ਖ਼ਰਾਬ ਹੋਣਾ ਸਾਰਿਆਂ ਲਈ ਬੇਹੱਦ ਹਾਨੀਕਾਰਕ ਹੈ | ਇਹ ਪ੍ਰਗਟਾਵਾ ਲਵਪ੍ਰੀਤ ਕੌਰ ਸੈਣੀ ਏ. ਐਨ. ਐਮ. ਆਯੁਸ਼ਮਾਨ ਆਰੋਗਿਆ ਕੇਂਦਰ ਭੰਗਾਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਦਿਨ-ਪ੍ਰਤੀ-ਦਿਨ ਵਧਦੇ ਜਾ ਰਹੇ ਪ੍ਰਦੂਸ਼ਣ ਨਾਲ ਕਈ ਬਿਮਾਰੀਆਂ ਜਨਮ ਲੈ ਰਹੀਆਂ ਹਨ, ਜਿਨ੍ਹਾਂ ਨੇ ਮਨੁੱਖ ਦੇ ਜੀਵਨ ਵਿਚ ਕਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਪਟਾਕਿਆਂ ਤੋਂ ਉੱਠਦੇ ਧੰੂਏਾ ਕਾਰਨ ਖ਼ਰਾਬ ਹਵਾ ਸਾਹ ਰਸਤੇ ਸਾਡੇ ਸਰੀਰ ਅੰਦਰ ਚਲੀ ਜਾਂਦੀ ਹੈ, ਜਿਸ ਨਾਲ ਕਾਫ਼ੀ ਨੁਕਸਾਨ ਹੁੰਦਾ ਹੈ | ਇਸ ਤੋਂ ਇਲਾਵਾ ਆਮ ਪਟਾਕਿਆਂ ਨੂੰ ਚਲਾਉਣ ਸਮੇਂ ਦੁਰਘਟਨਾਵਾਂ ਦੀਆਂ ਕਾਫ਼ੀ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਤੋਂ ਬਚਣ ਲਈ ਸਾਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਜੇਕਰ ਅਸੀਂ ਖ਼ੁਦ ਗਰੀਨ ਦੀਵਾਲੀ ਮਨਾਉਣ ਨੂੰ ਤਰਜੀਹ ਦਿੰਦੇ ਹਾਂ ਤਾਂ ਸਾਡੇ ਬੱਚੇ ਵੀ ਸਾਡੇ ਤੋਂ ਸਿੱਖ ਕੇ ਆਪਣੇ ਜੀਵਨ ਵਿਚ ਗਰੀਨ ਦੀਵਾਲੀ ਹੀ ਮਨਾਉਣਗੇ, ਜਿਸ ਨਾਲ ਉਨ੍ਹਾਂ ਆਉਣ ਵਾਲਾ ਭਵਿੱਖ ਉਜਵਲਾ ਹੋਵੇਗਾ |
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ 'ਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾਵੇਗਾ-ਜਥੇਦਾਰ ਚੰਗਿਆੜਾ ਅਗਲੀ ਖ਼ਬਰ ਜੀ. ਟੀ. ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ. ਸੀ. ਏ. ਸਮੈਸਟਰ ਦੂਜੇ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।