29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ 'ਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾਵੇਗਾ-ਜਥੇਦਾਰ ਚੰਗਿਆੜਾ

ਅਜੀਤ ਡੈਸਕ 19-10-2025
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਕੈਨੇਡਾ ਤੋਂ ਪੰਜਾਬ ਵਰਤ ਆਏ ਹਨ | ਇਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ 'ਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇਲਾਵਾ ਜੰਮੂ ਕਸ਼ਮੀਰ ਤੋਂ ਗੜ੍ਹਸ਼ੰਕਰ ਰਸਤੇ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਨਗਰ ਕੀਰਤਨਾਂ ਦਾ ਗੜ੍ਹਸ਼ੰਕਰ 'ਚ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ਸ਼ਹੀਦੀ ਸ਼ਤਾਬਦੀ ਸੰਬੰਧੀ ਗੜ੍ਹਸ਼ੰਕਰ 'ਚ ਸਮਾਗਮ ਕਰਵਾਏ ਜਾਣਗੇ |
ਪਿਛਲੀ ਖ਼ਬਰ ਆਕਸਫ਼ੋਰਡ ਵਰਲਡ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਗਰੀਨ ਦੀਵਾਲੀ ਮਨਾਉਣਾ ਸਮੇਂ ਦੀ ਮੁੱਖ ਲੋੜ-ਲਵਪ੍ਰੀਤ ਕੌਰ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।