29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 19-10-2025
ਟਾਂਡਾ ਉੜਮੁੜ, 18 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਉੜਮੁੜ ਟਾਂਡਾ (ਰਜਿ.) ਵਲੋਂ ਨੌਵੇਂ ਪਾਤਿਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜਾ ਮਨਾਇਆ | ਸਮਾਗਮ ਦੌਰਾਨ ਰਾਗੀ ਜਥੇ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਦੇ ਹੋਏ ਜਿਥੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਦੇ ਚਾਨਣਾ ਪਾਇਆ ਉਥੇ ਹੀ ਉਨ੍ਹਾਂ ਨੇ ਕੱਤਕ ਮਹੀਨੇ ਦੀ ਧਾਰਮਿਕ ਮਹੱਤਤਾ ਤੋਂ ਵੀ ਜਾਣੰੂ ਕਰਵਾਇਆ | ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਰਵਿੰਦਰ ਸਿੰਘ ਰਵੀ, ਗਿਆਨੀ ਕੇਵਲ ਸਿੰਘ, ਸ਼ਰਧਾ ਸਿੰਘ, ਗੁਰਦੀਪ ਸਿੰਘ, ਡਾ. ਕੇਵਲ ਸਿੰਘ, ਗੁਰਪ੍ਰੀਤ ਸਿੰਘ, ਪਿਆਰਾ ਸਿੰਘ, ਕਿਰਪਾਲ ਸਿੰਘ ਪੰਡੋਰੀ, ਪਰਮਜੀਤ ਸਿੰਘ, ਤੀਰਥ ਸਿੰਘ, ਭਾਈ ਸੁਰਜੀਤ ਸਿੰਘ ਤੋਂ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਡੇਰਾ ਹਰਖੋਵਾਲ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸੰਬੰਧੀ ਸੰਤ-ਮਹਾਂਪੁਰਖਾਂ ਦੀ ਇਕੱਤਰਤਾ ਅਗਲੀ ਖ਼ਬਰ ਐਸ. ਪੀ. ਐਨ. ਐਸ. ਐਸ. ਕੇ. ਪਬਲਿਕ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।