07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੀ ਵਿਦਿਆਰਥਣ ਗੁਰਲੀਨ ਕੌਰ ਦੀ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਲਈ ਚੋਣ

ਅਜੀਤ ਡੈਸਕ 20-10-2025
ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੀ ਹੋਣਹਾਰ ਵਿਦਿਆਰਥਣ ਗੁਰਲੀਨ ਕੌਰ (ਅੱਠਵੀਂ) ਨੇ ਪਿਸਟਲ ਈਵੈਂਟ 'ਚ ਨੈਸ਼ਨਲ ਲਈ ਡਾਇਰੈਕਟ ਕੁਆਲੀਫ਼ਾਈ ਕਰਕੇ ਆਪਣੀ ਸਖ਼ਤ ਮਿਹਨਤ ਤੇ ਲਗਨ ਦਾ ਪਰਚਾ ਦਿੱਤਾ | ਇਸ ਦੇ ਨਾਲ-ਨਾਲ ਅੰਮਿ੍ਤ ਕੌਰ (10ਵੀਂ), ਕਾਰਨਦੀਪ ਸਿੰਘ (9ਵੀਂ) ਤੇ ਜੈਸਮੀਨ ਕੌਰ (9ਵੀਂ) ਨੇ ਸ਼ੂਟਿੰਗ ਲਈ ਅਹਿਮਦਾਬਾਦ ਜੀ. ਬੀ. ਮਾਵਲੰਕਾਰ ਮੁਕਾਬਲੇ ਲਈ ਕੁਆਲੀਫ਼ਾਈ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸੇ ਤਰ੍ਹਾਂ ਕਿ੍ਵਪਰੀਤ ਕੌਰ (ਛੇਵੀਂ) ਨੇ ਸ਼ੂਟਿੰਗ ਵਿਚ ਦੇਹਰਾਦੂਨ ਨਾਰਥ ਜ਼ੋਨ ਲਈ ਕੁਆਲੀਫ਼ਾਈ ਕਰਕੇ ਸਕੂਲ ਨੂੰ ਗੌਰਵ ਮਹਿਸੂਸ ਕਰਾਇਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਜੀ. ਐਸ. ਮੁਲਤਾਨੀ ਤੇ ਨੀਰੂ ਮੁਲਤਾਨੀ ਅਤੇ ਪਿ੍ੰਸੀਪਲ ਮਿਸ ਅਰਚਨਾ ਸੂਦਨ ਨੇ ਬੱਚਿਆਂ, ਉਨ੍ਹਾਂ ਦੇ ਕੋਚ ਮਿਸਟਰ ਗੁਰਪ੍ਰੀਤ ਸਿੰਘ ਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਉਨ੍ਹਾਂ ਨੂੰ ਸਹਿਯੋਗ ਦੇਣ ਦਾ ਅਸ਼ਵਾਸਨ ਦਿੱਤਾ | ਪਿ੍ੰਸੀਪਲ ਮੈਡਮ ਨੇ ਸਵੇਰ ਦੀ ਸਭਾ 'ਚ ਮੰਚ 'ਤੇ ਇਨ੍ਹਾਂ ਸਾਰੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਖੇਡ ਜੀਵਨ ਦਾ ਅਟੁੱਟ ਹਿੱਸਾ ਹੈ, ਇਸ ਲਈ ਹਰ ਵਿਦਿਆਰਥੀ ਨੂੰ ਆਪਣੀ ਰੁਚੀ ਅਤੇ ਸਮਰੱਥਾ ਮੁਤਾਬਿਕ ਅੱਗੇ ਆ ਕੇ ਖੇਡਾਂ ਵਿਚ ਜ਼ੋਰ-ਸ਼ੋਰ ਨਾਲ ਭਾਗ ਲੈਣਾ ਚਾਹੀਦਾ ਹੈ | ਉਨ੍ਹਾਂ ਨੇ ਅੱਗੇ ਕਿਹਾ ਕਿ ਵਿਕਟੋਰੀਆ ਸਕੂਲ ਹਮੇਸ਼ਾ ਹੀ ਬੱਚਿਆਂ ਨੂੰ ਖੇਡਾਂ 'ਚ ਭਾਗ ਲੈਣ ਲਈ ਪ੍ਰੋਤਸਾਹਿਤ ਕਰਦਾ ਹੈ ਅਤੇ ਭਵਿੱਖ 'ਚ ਵੀ ਕਰਦਾ ਰਹੇਗਾ | ਉਨ੍ਹਾਂ ਨੇ ਬੱਚਿਆਂ ਅਤੇ ਉਨ੍ਹਾਂ ਦੇ ਕੋਚ, ਮਿਸਟਰ ਗੁਰਪ੍ਰੀਤ ਸਿੰਘ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਲਗਾਤਾਰ ਸਹਿਯੋਗ ਲਈ ਸਹਿਯੋਗ ਦੀ ਮੰਗ ਕੀਤੀ |
ਪਿਛਲੀ ਖ਼ਬਰ ਸ਼ੂਟਿੰਗ ਕੰਪੀਟੀਸ਼ਨ 'ਚ ਪਿਉ-ਪੁੱਤ ਨੇ ਸੋਨੇ ਦੇ ਤਗਮੇ ਹਾਸਿਲ ਕਰਕੇ ਇਤਿਹਾਸ ਸਿਰਜਿਆ ਅਗਲੀ ਖ਼ਬਰ ਬੰਦੀ ਛੋੜ ਦਿਵਸ ਮੌਕੇ ਧਾਰਮਿਕ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।