07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਰ ਮਾਰਸ਼ਲ ਸਕੂਲ 'ਚ ਮਨਾਇਆ ਦੀਵਾਲੀ ਤੇ ਬੰਦੀ ਛੋੜ ਦਿਵਸ

ਅਜੀਤ ਡੈਸਕ 20-10-2025
ਅੱਡਾ ਸਰਾਂ, 19 ਅਕਤੂਬਰ (ਮਸੀਤੀ)-ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਮਨਾਇਆ | ਇਸ ਮੌਕੇ ਪਿ੍ੰਸੀਪਲ ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਤੇ ਪੂਰੇ ਸਟਾਫ਼ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦੇ ਹੋਏ ਇਤਿਹਾਸ ਤੋਂ ਜਾਣੂ ਕਰਵਾਇਆ | ਨਾਲ ਹੀ ਪ੍ਰਦੂਸ਼ਿਤ ਹੁੰਦੇ ਵਾਤਾਵਰਨ ਦੀ ਸੰਭਾਲ 'ਚ ਯੋਗਦਾਨ ਪਾਉਣ ਲਈ ਪਟਾਕਿਆਂ ਦੀ ਵਰਤੋਂ ਨਾ ਕਰ ਕੇ ਗ੍ਰੀਨ ਦੀਵਾਲੀ ਮਨਾਉਣ ਤੇ ਹੋਰ ਬੁਰੀਆਂ ਆਦਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਸਕੂਲ ਵਿਚ ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਤੇ ਪਟਾਕਿਆਂ ਤੋਂ ਆਪਣੇ-ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਣ ਲਈ ਜਾਗਰੂਕ ਕੀਤਾ | ਇਸ ਸੰਬੰਧ 'ਚ ਗ੍ਰੀਟਿੰਗ ਕਾਰਡ ਬਣਾਉਣ, ਪੋਸਟਰ ਮੇਕਿੰਗ ਤੇ ਦੀਵੇ ਸਜਾਉਣ ਆਦਿ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ | ਇਸੇ ਤਰ੍ਹਾਂ ਦੀਵਾਲੀ ਦੇ ਤਿਉਹਾਰ 'ਤੇ ਰੰਗੋਲੀ ਬਣਾਉਣ ਦੀ ਪ੍ਰਤੀਯੋਗਤਾ ਵੀ ਚਾਰ ਸਦਨਾਂ ਦੇ ਵਿਦਿਆਰਥੀਆਂ 'ਚ ਕਰਵਾਈ ਗਈ | ਪ੍ਰਤੀਯੋਗਤਾ 'ਚ ਵਿਦਿਆਰਥੀਆਂ ਵੱਲੋਂ ਰੰਗੋਲੀ ਬਣਾਉਣ ਦੀ ਕਲਾ ਦਾ ਪ੍ਰਦਰਸ਼ਨ ਕੀਤਾ, ਜਿਸ 'ਚ ਸਕਾਈ ਹਾਕਰ ਹਾਊਸ ਨੇ ਪਹਿਲਾ ਸਥਾਨ ਤੇ ਅਰਥ ਸ਼ੇਕਰ ਹਾਊਸ ਨੇ ਦੂਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਸਰਬਜੀਤ ਕੌਰ, ਅਧਿਆਪਕ ਮਨਦੀਪ ਸਿੰਘ, ਕਿਰਨਦੀਪ ਕੌਰ, ਦਲਜੀਤ ਕੌਰ, ਇੰਦੂ, ਸਿਮਰਪ੍ਰੀਤ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਮੋਨਿਕਾ, ਨਵਨੀਤ ਕੌਰ, ਪਰਮਦੀਪ ਕੌਰ, ਰਾਜਦੀਪ ਕੌਰ, ਬਬੀਤਾ, ਨੀਲਮਾ ਦੇਵੀ, ਇੰਦਰਵੀਰ ਕੌਰ, ਸੰਦੀਪ ਕੌਰ, ਰਾਜਪ੍ਰੀਤ ਕੌਰ, ਅਰਸ਼ਦੀਪ ਕੌਰ, ਰਮਨਦੀਪ ਕੌਰ, ਸੁਖਨਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਰੜਾ ਗੋਤ ਦੇ ਜਠੇਰਿਆਂ ਦਾ ਮੇਲਾ ਕੱਲ੍ਹ ਤੋਂ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਨੰਦਾਚੌਰ 'ਚ ਬੰਦੀ ਛੋੜ ਦਿਵਸ ਤੇ ਗ੍ਰੀਨ ਦੀਵਾਲੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।