22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੁਲਿਸ ਵਲੋਂ 108 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3 ਕਾਬੂ <br/>

ਅਜੀਤ ਡੈਸਕ 04-11-2025
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)- ਥਾਣਾ ਮੇਹਟੀਆਣਾ ਪੁਲਿਸ ਵਲੋਂ 108 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 3 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮੇਹਟੀਆਣਾ ਪੁਲਿਸ ਵਲੋਂ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ | ਇਸ ਦੌਰਾਨ ਜਦੋਂ ਵੇਰਕਾ ਲਿਖੇ ਇਕ ਛੋਟੇ ਹਾਥੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਅੱਗੋਂ ਡਰਾਈਵਰ ਨੇ ਗੱਡੀ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਪੁਲਿਸ ਵਲੋਂ ਪਿੱਛਾ ਕਰਕੇ ਗੱਡੀ ਨੂੰ ਰੋਕ ਲਿਆ | ਉਨ੍ਹਾਂ ਦੱਸਿਆ ਕਿ ਗੱਡੀ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 108 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਪਹਿਚਾਣ ਮੋਹਿਤ ਕੁਮਾਰ ਵਾਸੀ ਬਜਵਾੜਾ, ਰਾਜੇਸ਼ ਕੁਮਾਰ ਵਾਸੀ ਪੁਰਾਣੀ ਬੱਸੀ ਤੇ ਜਸਪ੍ਰੀਤ ਸਿੰਘ ਵਾਸੀ ਮੁਹੱਲਾ ਰਵਿਦਾਸ ਨਗਰ ਹੁਸ਼ਿਆਰਪੁਰ ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਨਿਊ ਕੇਅਰ ਕਲੀਨਿਕ ਬਲਾਚੌਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ 6 ਨੂੰ ਅਗਲੀ ਖ਼ਬਰ ਵਿਆਹੁਤਾ ਲੜਕੀ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।